ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੰਮ੍ਰਿਤਸਰ ‘ਚ ਕਾਂਗਰਸ ਦੇ ਤਿੰਨ ਕੌਂਸਲਰ ਅਕਾਲੀ ਦਲ ‘ਚ ਸ਼ਾਮਲ ਕੀਤੇ ਗਏ ਹਨ।
ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਆ ਕੇ ਲੋਕ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਰਹੇ ਹਨ।
ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਸਰਕਾਰ ‘ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਚੰਨੀ ਸਰਕਾਰ ਖ਼ੁਦ ਇਕ ਮਾਈਨਿੰਗ ਮਾਫ਼ੀਆ ਹੈ ਅਤੇ ਮੁੱਖ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਗਰੀਬ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰੋਂ 10 ਕਰੋੜ ਮਿਲੇ ਹਨ।