ਲਖੀਮਪੁਰ ਮਾਮਲੇ ਨੂੰ ਲੈ ਕੇ ਰਾਸ਼ਟਰਪਤੀ ਨੂੰ ਮਿਲਿਆ ਕਾਂਗਰਸ ਦਾ ਵਫ਼ਦ, ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ

TeamGlobalPunjab
1 Min Read

ਨਵੀਂ ਦਿੱਲੀ: ਲਖੀਮਪੁਰ ਖੀਰੀ ਹਿੰਸਾ ਸਬੰਧੀ ਅੱਜ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦਾ ਵਫ਼ਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਿਆ। ਇਸ ਦੌਰਾਨ ਵਫ਼ਦ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਵੇ।

ਰਾਹੁਲ ਗਾਂਧੀ ਤੋਂ ਇਲਾਵਾ ਵਫ਼ਦ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਸ਼ਾਮਲ ਸਨ। ਹਾਲ ਹੀ ਵਿੱਚ ਕਾਂਗਰਸ ਨੇ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਸੀ, ਜਿਸ ਵਿੱਚ ਮੁਲਾਕਾਤ ਦੀ ਮੰਗ ਕੀਤੀ ਗਈ ਸੀ।

Share this Article
Leave a comment