ਸੁਨੀਲ ਜਾਖੜ ਖਿਲਾਫ ਸ਼ਿਕਾਇਤ ਤੋਂ ਬਾਅਦ ਅਨੁਸ਼ਾਸਨੀ ਕਮੇਟੀ ਨੇ ਜਾਰੀ ਕੀਤਾ ਨੋਟਿਸ

TeamGlobalPunjab
2 Min Read

ਚੰਡੀਗੜ੍ਹ: ਕਾਂਗਰਸ ਹਾਈਕਮਾਂਡ ਪਾਰਟੀ ਅੰਦਰ ਚੱਲ ਰਹੀ ਉਥਲ-ਪੁਥਲ ਦੇ ਮੱਦੇਨਜ਼ਰ ਅਨੁਸ਼ਾਸਨ ਦੀ ਉਲੰਘਣਾ ਕਰਨ ਵਾਲੇ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ ‘ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਨੀਲ ਜਾਖੜ ਖਿਲਾਫ ਚਿੱਠੀ ਲਿਖ ਕੇ ਸ਼ਿਕਾਇਤ ਕੀਤੀ ਸੀ।

ਜਿਸ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕਮਾਨ ਨੇ ਇੱਕ ਹਫ਼ਤੇ ਦਾ ਸਮਾਂ ਦਿੰਦਿਆਂ ਸੁਨੀਲ ਜਾਖੜ ਤੋਂ ਜਵਾਬ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਕਾਂਗਰਸ ਹਾਈਕਮਾਂਡ ਨੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਵਿਖਾ ਕੇ ਸਖਤ ਸੰਕੇਤ ਦਿੱਤੇ ਸਨ। ਧੀਮਾਨ ਨੇ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਉਣ ‘ਤੇ ਟਿੱਪਣੀ ਕੀਤੀ ਸੀ।

ਮਿਲੀ ਜਾਣਕਾਰੀ ਮੁਤਾਬਕ ਹਾਈਕਮਾਂਡ ਬਾਗੀ ਸੁਰਾਂ ਵਾਲੇ ਹੋਰ ਲੀਡਰਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰ ਸਕਦੀ ਹੈ। ਪਾਰਟੀ ਹਾਈਕਮਾਂਡ ਹੁਣ ਹਰ ਕੀਮਤ ‘ਤੇ ਪਾਰਟੀ ਅੰਦਰ ਅਨੁਸ਼ਾਸਨ ਕਾਇਮ ਰੱਖਣਾ ਚਾਹੁੰਦੀ ਹੈ ਤੇ ਇਸ ਲਈ ਉਹ ਕੋਈ ਵੀ ਸਖ਼ਤ ਕਦਮ ਚੁੱਕ ਸਕਦੀ ਹੈ।

ਦਰਅਸਲ ਪੰਜਾਬ ਵਿਧਾਨ ਸਭਾ ਚੋਣਾਂ ‘ਚ ਹਾਰ ਮਗਰੋਂ ਕਾਂਗਰਸ ਹਾਈਕਮਾਨ ਕਾਫੀ ਸਰਗਰਮ ਨਜ਼ਰ ਆ ਰਹੀ ਹੈ।ਸੂਤਰਾਂ ਮੁਤਾਬਕ ਜਲਦ ਹੀ ਪੰਜਾਬ ਦੇ ਜਥੇਬੰਦਕ ਢਾਂਚੇ ‘ਚ ਹੇਠਲੇ ਪੱਧਰ ‘ਤੇ ਕਾਰਜਕਾਰਨੀ ‘ਚ ਬਦਲਾਅ ਕੀਤਾ ਜਾ ਸਕਦਾ ਹੈ। ਪੰਜਾਬ ਦੀ ਲੀਡਰਸ਼ਿਪ ਨਾਲ ਦਿੱਲੀ ‘ਚ ਹੋਈ ਰਾਹੁਲ ਗਾਂਧੀ ਨਾਲ ਮੀਟਿੰਗ ‘ਚ ਵੀ ਬਾਗੀ ਸੁਰ ਅਪਣਾਉਣ ਵਾਲੇ ਆਗੂਆਂ ਬਾਰੇ ਵਿਚਾਰ-ਚਰਚਾ ਹੋਈ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment