‘ਅਨੁਸ਼ਾਸਨਹੀਣ’ ਆਗੂਆਂ ਖ਼ਿਲਾਫ਼ ਕਾਂਗਰਸ ਦੀ ਸਖ਼ਤੀ, ਬੁਲਾਈ ਮੀਟਿੰਗ, ਸੁਨੀਲ ਜਾਖੜ ਅਤੇ ਕੇਵੀ ਥਾਮਸ ‘ਤੇ ਚਰਚਾ ਸੰਭਵ

TeamGlobalPunjab
3 Min Read

ਨਵੀਂ ਦਿੱਲੀ- ਕਾਂਗਰਸ ਪਾਰਟੀ ਅਨੁਸ਼ਾਸਨਹੀਣਤਾ ਕਰਨ ਵਾਲੇ ਆਗੂਆਂ ਖ਼ਿਲਾਫ਼ ਸਖ਼ਤ ਸਟੈਂਡ ਲੈ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਨੇ ਅੱਜ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਬੈਠਕ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਕੇਵੀ ਥਾਮਸ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਸਮੇਤ ਕਈ ਆਗੂਆਂ ਦੀਆਂ ਸਰਗਰਮੀਆਂ ‘ਤੇ ਚਰਚਾ ਹੋ ਸਕਦੀ ਹੈ। ਹਾਲ ਹੀ ਵਿੱਚ ਪਾਰਟੀ ਨੇ ਪੰਜਾਬ, ਉਤਰਾਖੰਡ ਵਿੱਚ ਪਾਰਟੀ ਦੇ ਨਵੇਂ ਮੁਖੀ ਨਿਯੁਕਤ ਕੀਤੇ ਹਨ।

ਇੱਕ ਨਿਊਜ਼ ਏਜੰਸੀ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਅੱਜ ਹੋਣ ਵਾਲੀ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਬੈਠਕ ਵਿੱਚ ਕੇਰਲ ਤੋਂ ਥਾਮਸ, ਪੰਜਾਬ ਤੋਂ ਜਾਖੜ ਅਤੇ ਮਿਜ਼ੋਰਮ ਤੋਂ ਪਾਰਟੀ ਦੇ ਕੁਝ ਹੋਰ ਨੇਤਾਵਾਂ ਦੀਆਂ ਗਤੀਵਿਧੀਆਂ ‘ਤੇ ਚਰਚਾ ਕੀਤੀ ਜਾਵੇਗੀ।

ਏਜੰਸੀ ਮੁਤਾਬਕ ਸੂਤਰਾਂ ਨੇ ਕਿਹਾ ਕਿ ਪਾਰਟੀ ਦੇ ਨਿਯਮਾਂ ਨੂੰ ਤੋੜਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਮੇਟੀ ਦੀ ਮੀਟਿੰਗ ਦੁਪਹਿਰ 12 ਵਜੇ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਬੈਠਕ ਕਿੱਥੇ ਹੋਵੇਗੀ।

ਹਾਲ ਹੀ ‘ਚ ਥਾਮਸ ਨੇ ਪਾਰਟੀ ਦੇ ਫੈਸਲੇ ਦੇ ਖ਼ਿਲਾਫ਼ ਜਾ ਕੇ ਕੰਨੂਰ ‘ਚ ਆਯੋਜਿਤ ਮਾਕਪਾ ਦੇ ਪ੍ਰੋਗਰਾਮ ‘ਚ ਸ਼ਿਰਕਤ ਕੀਤੀ ਸੀ। ਇਸ ਬਾਰੇ ਕੇਰਲ ਕਾਂਗਰਸ ਪ੍ਰਧਾਨ ਕੇ ਸੁਧਾਕਰਨ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਵੀ ਲਿਖਿਆ ਹੈ। ਉਸ ਨੇ ਥਾਮਸ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਖਾਸ ਗੱਲ ਇਹ ਹੈ ਕਿ ਤਿਰੂਵਨੰਤਪੁਰਮ ਦੇ ਸਾਂਸਦ ਸ਼ਸ਼ੀ ਥਰੂਰ ਵੀ ਇਸ ਸਮਾਗਮ ‘ਚ ਸ਼ਾਮਲ ਹੋਣ ਵਾਲੇ ਸਨ, ਪਰ ਉਨ੍ਹਾਂ ਨੇ ਪਾਰਟੀ ਦੇ ਫੈਸਲੇ ਤੋਂ ਬਾਅਦ ਸੈਮੀਨਾਰ ‘ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ।

- Advertisement -

ਪਾਰਟੀ ਦੇ ਸੀਨੀਅਰ ਨੇਤਾ ਪੀਜੇ ਕੁਰੀਅਨ ਦਾ ਕਹਿਣਾ ਹੈ ਕਿ ਕੇਵੀ ਥਾਮਸ ਨੇ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਹੈ। ਇਸ ਦੇ ਨਾਲ ਹੀ ਥਾਮਸ ਨੂੰ ਕੇਰਲ ਦੇ ਮੁੱਖ ਮੰਤਰੀ ਅਤੇ ਵਾਮ ਦਲ ਦੇ ਨੇਤਾ ਪਿਨਾਰਾਈ ਵਿਜਯਨ ਦੀ ਤਾਰੀਫ਼ ਕਰਨ ‘ਤੇ ਪਾਰਟੀ ਨੇਤਾਵਾਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਜਾਖੜ ਨੇ ਕਥਿਤ ਤੌਰ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਨੁਸੂਚਿਤ ਜਾਤੀ ਆਗੂ ਹੋਣ ‘ਤੇ ਨਿਸ਼ਾਨਾ ਬਣਾਉਂਦੇ ਹੋਏ ਇਤਰਾਜ਼ਯੋਗ ਟਿੱਪਣੀ ਕੀਤੀ ਸੀ।

ਕਾਂਗਰਸ ਨੇ ‘ਅਨੁਸ਼ਾਸਨਹੀਣਤਾ’ ਦੇ ਮਾਮਲਿਆਂ ਦੇ ਮੱਦੇਨਜ਼ਰ ਇਸ ਕਮੇਟੀ ਦਾ ਪੁਨਰਗਠਨ ਕੀਤਾ ਹੈ। ਪਾਰਟੀ ਨੇ ਸੀਨੀਅਰ ਨੇਤਾ ਅਤੇ ਸਾਬਕਾ ਰੱਖਿਆ ਮੰਤਰੀ ਏ ਕੇ ਐਂਟਨੀ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment