ਨਵੀਂ ਦਿੱਲੀ: ਖੇਤੀ ਕਾਨੂੰਨ ਖਿਲਾਫ਼ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦਾ ਮੁੱਦਾ ਅੱਜ ਰਾਜ ਸਭਾ ਦੀ ਕਾਰਵਾਈ ‘ਚ ਉੱਠਿਆ। ਇਸ ਅੰਦੋਲਨ ਦੌਰਾਨ ਰਾਜ ਸਭਾ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਰਾਜ ਸਭਾ ‘ਚ ਸੰਬੋਧਨ ਕਰਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨ ਦੇ ਫਾਇਦੇ ਗਿਣਵਾਏ। ਇਸ ਦੌਰਾਨ ਨਰੇਂਦਰ ਸਿੰਘ ਤੋਮਰ ਨੇ ਵਿਰੋਧੀ ਧਿਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਜਦੋਂ ਚਾਹੇ ਮੇਰੇ ਨਾਲ ਖੇਤੀ ਕਾਨੂੰਨ ਮੁੱਦੇ ‘ਤੇ ਚਰਚਾ ਕਰਨ ਲਈ ਬੁਲਾਉਣ।
ਇਸ ਤੋਂ ਇਲਾਵਾ ਨਰੇਂਦਰ ਤੋਮਰ ਨੇ ਕਿਹਾ ਕਿ ਵਿਰੋਧੀ ਧਿਰਾਂ ਅਤੇ ਕਿਸਾਨਾਂ ਨੂੰ ਕਿਹਾ ਕਿ ਦੱਸੋ ਖੇਤੀ ਕਾਨੂੰਨਾਂ ‘ਚ ਕਾਲਾ ਕੀ ਹੈ? ਨਰੇਂਦਰ ਤੋਮਰ ਨੇ ਕਿਹਾ ਕਿ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਲਈ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਰਾਹੀਂ 6000 ਰੁਪਏ ਦਾ ਯੋਗਦਾਨ ਦਿੱਤਾ।
ਰਾਜ ਸਭਾ ‘ਚ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਾਂਗਰਸ ਦੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ‘ਖ਼ੂਨ ਨਾਲ ਖੇਤੀ ਸਿਰਫ਼’ ਕਾਂਗਰਸ ਕਰ ਸਕਦੀ ਹੈ, ਭਾਜਪਾ ਨਹੀਂ’। ਇਸ ਦੇ ਨਾਲ ਹੀ ਨਰੇਂਦਰ ਤੋਮਰ ਨੇ ਸਰਕਾਰ ਦੀਆਂ ਉਪਲਬਧੀਆਂ ਗਿਣਵਾਉਂਦੇ ਹੋਏ ਕਿਹਾ ਕਿ ਸਾਡੀ ਸਰਕਾਰ ਨੇ ਮਨਰੇਗਾ ਸਕੀਮ ਨੂੰ ਬਹੁ ਉਪਯੋਗੀ ਬਣਾਇਆ। ਪੰਚਾਇਤਾਂ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਗਏ। ਪਿੰਡਾਂ, ਗਰੀਬਾਂ ਅਤੇ ਕਿਸਾਨਾਂ ਪ੍ਰਤੀ ਸਾਡੀ ਕੇਂਦਰ ਦੀ ਸਰਕਾਰ ਵਚਨਬੱਧ ਹੈ। ਕਿਸਾਨ ਸਾਡੇ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਾਲ 2020 ਕਾਫ਼ੀ ਮੁਸ਼ਕਲਾਂ ਭਰਿਆ ਰਿਹਾ ਸੀ। ਕੋਰੋਨਾ ਕਾਰਨ ਸਾਡੀ ਅਰਥ ਵਿਵਸਥਾ ਪ੍ਰਭਾਵਿਤ ਹੋਈ ਹੈ। ਪਰ ਅਸੀਂ ਇਸ ਨੂੰ ਮੁੜ ਤੋਂ ਲੀਹ ‘ਤੇ ਲਿਆਂਦਾ ਹੈ।