ਕਾਂਗਰਸ ਦਾ ਦਿੱਲੀ ‘ਚ ਟਰੈਕਟਰ ਸਾੜਨਾ ਮਹਿਜ਼ ਇੱਕ ਡਰਾਮਾ: ਮਜੀਠੀਆ

TeamGlobalPunjab
1 Min Read

ਅੰਮ੍ਰਿਤਸਰ : ਖੇਤੀ ਕਾਨੂੰਨ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ। ਖੇਤੀਬਾੜੀ ਕਾਨੂੰਨ ਖਿਲਾਫ ਪੰਜਾਬ ਯੂਥ ਕਾਂਗਰਸ ਵੱਲੋਂ ਦਿੱਲੀ ਵਿੱਚ ਟਰੈਕਟਰ ਸਾੜਿਆ ਗਿਆ ਸੀ ਜਿਸ ਤੇ ਬਿਕਰਮ ਮਜੀਠੀਆ ਨੇ ਤੰਜ ਕੱਸਿਆ ਹੈ। ਬਿਕਰਮ ਮਜੀਠੀਆ ਨੇ ਕਾਂਗਰਸੀਆਂ ਵੱਲੋਂ ਟਰੈਕਟਰ ਸਾੜੇ ਜਾਣ ਨੂੰ ਡਰਾਮਾ ਦੱਸਿਆ।

ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਕੈਪਟਨ ਸਰਕਾਰ ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਇਲਜ਼ਾਮ ਲਗਾਏ। ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਖੇਤੀ ਕਾਨੂੰਨ ਨੂੰ ਲੈ ਕੇ ਕਿਸਾਨਾਂ ਨੂੰ ਭੜਕਾ ਰਹੀ ਹੈ ਜਦਕਿ ਪੰਜਾਬ ਸਰਕਾਰ ਖੁਦ ਦੋਗਲੀ ਰਣਨੀਤੀ ਅਪਣਾ ਰਹੀ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੇਤੀਬਾੜੀ ਕਾਨੂੰਨ ਤੇ ਕੇਂਦਰ ਸਰਕਾਰ ਨਾਲ ਫਰੈਂਡਲੀ ਮੈਚ ਖੇਡ ਰਿਹਾ ਹੈ।

ਇਸ ਦੇ ਨਾਲ ਹੀ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹੱਕ ਵਿੱਚ ਖੜ੍ਹਾ ਹੈ। ਲੋਕ ਸਭਾ ਵਿੱਚ ਵੀ ਕਿਸਾਨਾਂ ਦੇ ਹੱਕ ‘ਚ ਖੜਨ ਲਈ ਅਕਾਲੀ ਦਲ ਨੇ ਹੀ ਖੇਤੀਬਾੜੀ ਕਾਨੂੰਨ ਖ਼ਿਲਾਫ਼ ਵੋਟ ਪਾਈ। ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਅਕਾਲੀ ਦਲ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਸੰਘਰਸ਼ ਵਿੱਢੇਗਾ।

Share this Article
Leave a comment