ਫ਼ਿਰੋਜ਼ਪੁਰ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਵਿਧਾਇਕਾਂ ਤੇ ਆਗੂਆਂ ‘ਤੇ ਸਖ਼ਤ ਕਾਰਵਾਈ ਕਰ ਰਹੀ ਹੈ। ਬੀਤੇ ਦਿਨੀਂ ਚੋਣ ਪ੍ਰਚਾਰ ਦੇ ਅਖੀਰਲੇ ਦਿਨ ਸ਼ੁੱਕਰਵਾਰ ਨੂੰ ਵੀ ਕੁਝ ਵਿਧਾਇਕਾਂ ਨੂੰ ਪਾਰਟੀ ਤੋਂ ਬਾਹਰ ਕੱਢਿਆ ਗਿਆ ਤੇ ਅੱਜ ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਸਤਿਕਾਰ ਕੌਰ ਗਹਿਰੀ ਨੂੂੰ ਪਾਰਟੀ ਵਿਰੋਧੀ ਸਰਗਮੀਆਂ ਦੇ ਦੋਸ਼ ਹੇਠ ਪਾਰਟੀ ਵਿੱਚੋਂ ਬਰਖ਼ਾਸਤ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਅਟਾਰੀ ਤੋਂ ਮੌਜੂਦਾ ਵਿਧਾਇਕ ਤਰਸੇਮ ਸਿੰਘ ਡੀਸੀ ਤੇ ਸਮਰਾਲਾ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੂੰ ਪਾਰਟੀ ’ਚੋਂ ਬਾਹਰ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਬਰਨਾਲਾ ਤੋਂ ਸਾਬਕਾ ਵਿਧਾਇਕ ਅਤੇ ਕੈਪਟਨ ਦੇ ਖਾਸ ਮੰਨੇ ਜਾਂਦੇ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿੱਚੋਂ ਬਾਹਰ ਕੱਢਿਆ ਗਿਆ ਸੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.
For more Updates
Follow us on Twitter: https://twitter.com/global_punjab
Follow us on Instagram: https://www.instagram.com/globalpunjabtv/