ਚੰਡੀਗੜ੍ਹ : ਕਾਂਗਰਸ ਨੇ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਨੇ ਇੱਥੋ ਸ਼ੇਰ ਸਿੰਘ ਘੁਬਾਇਆ ਨੂੰ ਮੈਦਾਨ ‘ਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਅਕਾਲੀ ਦਲ ਵੱਲੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ।
ਦੱਸ ਦਈਏ ਕਿ ਸਾਬਕਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਦਾ ਬੀਤੇ ਕੱਲ੍ਹ ਹੀ ਵੱਡਾ ਬਿਆਨ ਆਇਆ ਸੀ, ਉਨ੍ਹਾਂ ਕਿਹਾ ਸੀ ਕਿ “ਹਾਈ ਕਮਾਂਡ ਤੋਂ ਉਹਨਾਂ ਨੂੰ ਫੋਨ ਆ ਗਿਆ ਸੀ। ਮੈਨੂੰ ਚੋਣ ਪ੍ਰਚਾਰ ਸ਼ੁਰੂ ਕਰਨ ਲਈ ਕਿਹਾ ਹੈ”। ਟਿਕਟ ਅਨਾਊਂਸ ਹੋਣ ਤੋਂ ਪਹਿਲਾਂ ਹੀ ਸ਼ੇਰ ਸਿੰਘ ਘੁਬਾਇਆ ਵੱਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਸੀ।