ਚੰਡੀਗੜ੍ਹ: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਰਣਨੀਤੀ ਅਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ। ਇਸ ‘ਚ 7 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕੋਆਰਡੀਨੇਟਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ 4 ਸਰਕਲਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਵੀ ਬਣਾਏ ਗਏ ਹਨ। ਇਹ ਹੁਕਮ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਜਾਰੀ ਕੀਤੇ ਹਨ।
ਇਸ ਕਮੇਟੀ ਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਚਰਨਜੀਤ ਸਿੰਘ ਚੰਨੀ ਅਤੇ ਗੁਰਦਾਸਪੁਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੈਂਬਰ ਬਣਾਇਆ ਗਿਆ ਹੈ।
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ, ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ, ਚੱਬੇਵਾਲ ਤੋਂ ਰਣਜੀਤ ਕੁਮਾਰ ਅਤੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਦੇਵੇਂਦਰ ਯਾਦਵ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਮਨੀ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਹੁਦੇਦਾਰ ਸਹਿਬਾਨਾਂ ਦੀ ਸੂਚੀ ਜਾਰੀ ਕੀਤੀ ਜਾਂਦੀ ਹੈ। pic.twitter.com/ttNw8fc5Xi
— Punjab Congress (@INCPunjab) October 29, 2024
ਕਾਂਗਰਸ ਨੇ ਗਿੱਦੜਬਾਹਾ ਸੀਟ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਟਿਕਟ ਦਿੱਤੀ ਹੈ। ਇਹ ਸੀਟ ਰਾਜਾ ਵੜਿੰਗ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ ਹੈ। ਹੁਣ ਪਾਰਟੀ ਨੇ ਇੱਥੋਂ ਉਨ੍ਹਾਂ ਦੀ ਪਤਨੀ ਨੂੰ ਉਮੀਦਵਾਰ ਬਣਾਇਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।