ਕਾਂਗਰਸ ਨੂੰ ਝਟਕਾ, ਜਨਰਲ ਸਕੱਤਰ ਦਲਜੀਤ ਸਿੰਘ ਗਰੇਵਾਲ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿਚ ਹੋਇਆ ਸ਼ਾਮਲ

TeamGlobalPunjab
3 Min Read

ਚੰਡੀਗੜ੍ਹ : ਕਾਂਗਰਸ ਪਾਰਟੀ ਨੂੰ ਝਟਕਾ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਦਲਜੀਤ ਸਿੰਘ (ਭੋਲਾ) ਗਰੇਵਾਲ ਅੱਜ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਦਲਜੀਤ ਸਿੰਘ ਗਰੇਵਾਲ ਵੱਲੋਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਪਾਰਟੀ ਨੂੰ ਵੱਡੀ ਤਾਕਤ ਮਿਲੀ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਦਿੱਲੀ ਦੇ ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਚੰਡੀਗੜ ਵਿਖੇ ਦਲਜੀਤ ਸਿੰਘ (ਭੋਲਾ) ਗਰੇਵਾਲ ਅਤੇ ਉਨਾਂ ਦੇ ਸਾਥੀਆਂ ਦਾ ਰਸਮੀ ਤੌਰ ‘ਤੇ ਸਵਾਗਤ ਕੀਤਾ।

ਆਪ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਕਿਹਾ ਕਿ ਦਲਜੀਤ ਸਿੰਘ (ਭੋਲਾ) ਗਰੇਵਾਲ ਲੁਧਿਆਣਾ ਜ਼ਿਲੇ ਦੀ ਜਾਣੀ ਪਹਿਚਾਣੀ ਸਖ਼ਸ਼ੀਅਤ ਹਨ। ਗਰੇਵਾਲ ਲੰਮਾ ਸਮਾਂ ਲੁਧਿਆਣਾ ਨਗਰ ਨਿਗਮ ਦੇ ਕੌਸਲਰ ਰਹੇ ਹਨ ਅਤੇ ਉਨਾਂ ਦੀ ਪਤਨੀ ਬਲਵਿੰਦਰ ਕੌਰ ਗਰੇਵਾਲ ਵੀ ਕੌਸਲਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਮਾਨ ਨੇ ਕਿਹਾ ਕਿ ਦਲਜੀਤ ਸਿੰਘ (ਭੋਲਾ) ਗਰੇਵਾਲ ਅਤੇ ਉਨਾਂ ਦੇ ਸਾਥੀਆਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਆਪ ਨੂੰ ਮਿਲੀ ਵੱਡੀ ਤਾਕਤ ਮਿਲੀ ਹੈ।

ਇਸ ਸਮੇਂ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੂਬਾ ਵਿੱਚ ਸੱਤਾ ਪਰਿਵਰਤਨ ਕਰਨ ਦਾ ਮਨ ਬਣਾ ਲਿਆ ਹੈ ਅਤੇ ਲੋਕਾਂ ਦੇ ਫ਼ੈਸਲੇ ਅੱਗੇ ਕਾਂਗਰਸ ਪਾਰਟੀ, ਅਕਾਲੀ ਦਲ ਬਾਦਲ, ਭਾਜਪਾ ਅਤੇ ਬਸਪਾ ਦਾ ਗਠਜੋੜ ਵੀ ਨਹੀਂ ਟਿਕ ਸਕੇਗਾ।

- Advertisement -

 

ਉਨਾਂ ਕਿਹਾ ਦਲਜੀਤ ਸਿੰਘ ਗਰੇਵਾਲ ਨੂੰ ਲੁਧਿਆਣਾ ਦੇ ਲੋਕ ਪਿਆਰ ਕਰਦੇ ਹਨ ਅਤੇ ਉਨਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਇਸ ਵਾਰ ਆਮ ਲੋਕਾਂ ਦੀ ਸਰਕਾਰ ਜ਼ਰੂਰ ਬਣੇਗੀ।

ਇਸ ਸਮੇਂ ਦਲਜੀਤ ਸਿੰਘ (ਭੋਲਾ) ਗਰੇਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਪੰਜਾਬ ਅਤੇ ਲੋਕ ਮਾਰੂ ਨੀਤੀਆਂ ਕਰਕੇ ਕਾਂਗਰਸ ਪਾਰਟੀ ਨੂੰ ਛੱਡ ਦੇ ਆਮ ਆਦਮੀ ਪਾਰਟੀ ਵਿੱਚ ਸੇਵਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰ ਸਮੇਂ ਆਮ ਲੋਕਾਂ ਦੇ ਹਿੱਤਾਂ ਲਈ ਕੰਮ ਕੀਤਾ ਹੈ ਅਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ‘ਤੇ ਲੋਕਾਂ ਨੂੰ ਲਾਭ ਮਿਲੇਗਾ।

Share this Article
Leave a comment