ਲਖੀਮਪੁਰ ਖੀਰੀ: ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕਿਸਾਨਾਂ ਨੂੰ ਮਿਲਣ ਜਾ ਰਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਕਾਂਗਰਸ ਦੀ ਉਤਰ ਪ੍ਰਦੇਸ਼ ਇਕਾਈ ਦੇ ਪ੍ਰਧਾਨ ਅਜੇ ਕੁਮਾਰ ਨੇ ਦੱਸਿਆ ਕਿ ਵਾਡਰਾ ਅਤੇ ਕਾਂਗਰਸ ਦੇ ਰਾਜਸਭਾ ਮੈਂਬਰ ਦਪਿੰਦਰ ਹੁੱਡਾ ਸਮੇਤ ਕੁੱਝ ਸੀਨੀਅਰ ਨੇਤਾ ਲਖੀਮਪੁਰ ਖੀਰੀ ਜਾ ਰਹੇ ਸਨ। ਉਦੋਂ ਤੜਕੇ ਕਰੀਬ 5 ਵਜੇ ਰਸਤੇ ਵਿਚ ਉਨ੍ਹਾਂ ਨੂੰ ਸੀਤਾਪੁਰ ਵਿਚ ਹਿਰਾਸਤ ਵਿਚ ਲੈ ਲਿਆ ਗਿਆ।
ये उत्तर प्रदेश पुलिस है। सत्ता के अहंकार में आवाज दबा रहे हैं। किसानों के परिवार से मिलने से रोका जा रहा है।
न्याय की आवाज़ कभी दबती नहीं है।#लखीमपुर_किसान_नरसंहार pic.twitter.com/0HrPujAPzG
— UP Congress (@INCUttarPradesh) October 4, 2021
ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਦੌਰਾਨ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਖੇਤਰ ਵਿਚ ਹੋਈ ਹਿੰਸਾ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ।
ਯੂਪੀ ਕਾਂਗਰਸ ਨੇ ਟਵੀਟ ਕੀਤਾ ਕਿ ਪ੍ਰਿਯੰਕਾ ਗਾਂਧੀ ਨੂੰ ਹਰਗਾਂਵ ਤੋਂ ਹਿਰਾਸਤ ਵਿੱਚ ਲੈ ਕੇ ਸੀਤਾਪੁਰ ਪੁਲਿਸ ਲਾਈਨ ਲਿਜਾਇਆ ਜਾ ਰਿਹਾ ਹੈ। ਯੂਪੀ ਕਾਂਗਰਸ ਨੇ ਦੋਸ਼ ਲਾਇਆ ਕਿ ਪ੍ਰਿਯੰਕਾ ਗਾਂਧੀ ਨਾਲ ਪੁਲਿਸ ਵਾਲਿਆਂ ਨੇ ਜੋਰ ਜਬਰਦਸਤੀ ਕੀਤੀ, ਜਿਸਦਾ ਸਖਤ ਵਿਰੋਧ ਕੀਤਾ ਜਾਵੇਗਾ।
श्रीमती @priyankagandhi जी को हरगांव से गिरफ्तार करके सीतापुर पुलिस लाइन ले जाया जा रहा हूं, कृपया सभी लोग पहुंचे। pic.twitter.com/d0GClYamvr
— UP Congress (@INCUttarPradesh) October 3, 2021