ਕਿਸਾਨਾਂ ਨੂੰ ਮਿਲਣ ਲਖੀਮਪੁਰ ਖੀਰੀ ਜਾ ਰਹੀ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

TeamGlobalPunjab
1 Min Read

ਲਖੀਮਪੁਰ ਖੀਰੀ: ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕਿਸਾਨਾਂ ਨੂੰ ਮਿਲਣ ਜਾ ਰਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਕਾਂਗਰਸ ਦੀ ਉਤਰ ਪ੍ਰਦੇਸ਼ ਇਕਾਈ ਦੇ ਪ੍ਰਧਾਨ ਅਜੇ ਕੁਮਾਰ  ਨੇ ਦੱਸਿਆ ਕਿ ਵਾਡਰਾ ਅਤੇ ਕਾਂਗਰਸ ਦੇ ਰਾਜਸਭਾ ਮੈਂਬਰ ਦਪਿੰਦਰ ਹੁੱਡਾ ਸਮੇਤ ਕੁੱਝ ਸੀਨੀਅਰ ਨੇਤਾ ਲਖੀਮਪੁਰ ਖੀਰੀ ਜਾ ਰਹੇ ਸਨ। ਉਦੋਂ ਤੜਕੇ ਕਰੀਬ 5 ਵਜੇ ਰਸਤੇ ਵਿਚ ਉਨ੍ਹਾਂ ਨੂੰ ਸੀਤਾਪੁਰ ਵਿਚ ਹਿਰਾਸਤ ਵਿਚ ਲੈ ਲਿਆ ਗਿਆ।

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਦੌਰਾਨ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਖੇਤਰ ਵਿਚ ਹੋਈ ਹਿੰਸਾ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ।

ਯੂਪੀ ਕਾਂਗਰਸ ਨੇ ਟਵੀਟ ਕੀਤਾ ਕਿ ਪ੍ਰਿਯੰਕਾ ਗਾਂਧੀ ਨੂੰ ਹਰਗਾਂਵ ਤੋਂ ਹਿਰਾਸਤ ਵਿੱਚ ਲੈ ਕੇ ਸੀਤਾਪੁਰ ਪੁਲਿਸ ਲਾਈਨ ਲਿਜਾਇਆ ਜਾ ਰਿਹਾ ਹੈ। ਯੂਪੀ ਕਾਂਗਰਸ ਨੇ ਦੋਸ਼ ਲਾਇਆ ਕਿ ਪ੍ਰਿਯੰਕਾ ਗਾਂਧੀ ਨਾਲ ਪੁਲਿਸ ਵਾਲਿਆਂ ਨੇ ਜੋਰ ਜਬਰਦਸਤੀ ਕੀਤੀ, ਜਿਸਦਾ ਸਖਤ ਵਿਰੋਧ ਕੀਤਾ ਜਾਵੇਗਾ।

 

Share this Article
Leave a comment