ਕਾਂਗਰਸ ਸਰਕਾਰ ਕਰ ਰਹੀ ਹੈ ਗੈਂਗਸਟਰਾਂ ਦੀ ਪੁਸ਼ਤ ਪਨਾਹੀ: ਸੁਖਬੀਰ ਬਾਦਲ

TeamGlobalPunjab
2 Min Read

ਗੁਰੂ ਹਰਸਹਾਏ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਵਿਚ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ ਜਿਸ ਕਾਰਨ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਗਈ ਹੈ ਤੇ ਲੋਕਾਂ ਦੇ ਮਨਾਂ ‘ਚ ਦਹਿਸ਼ਤ ਦਾ ਮਾਹੌਲ ਹੈ।

ਇਸ ਹਲਕੇ ਵਿਚ 11 ਜਨਤਕ ਮੀਟਿੰਗਾਂ ਨੁੰ ਸੰਬੋਧਨ ਕਰਦਿਆਂ ਬਾਦਲ ਨੇ ਇਸ ਸੀਟ ਤੋਂ ਵਰਦੇਵ ਸਿੰਘ ਮਾਨ ਨੂੰ ਪਾਰਟੀ ਦਾ ਉਮੀਦਵਾਰ ਵੀ ਐਲਾਨਿਆ ਤੇ ਕਿਹਾ ਕਿ ਕਾਂਗਰਸ ਨੇ ਪੰਜਾਬੀਆਂ ਦੇ ਮਨਾਂ ‘ਚ ਦਹਿਸ਼ਤ ਦਾ ਮਾਹੌਲ ਬਣਾਉਣ ਲਈ ਗੈਂਗਸਟਰ ਸਭਿਆਚਾਰ ਪੈਦਾ ਕੀਤਾ। ਉਹਨਾਂ ਕਿਹਾ ਕਿ ਵਪਾਰ ਤੇ ਉਦਯੋਗ ਨਿਰੰਤਰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਕਿਉਂਕਿ ਇਸ ਦੇ ਪ੍ਰਤੀਨਿਧਾਂ ਨੂੰ ਲਗਾਤਾਰ ਫਿਰੌਤੀਆਂ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਕਾਂਗਰਸੀ ਵਿਧਾਇਗ ਗੈਂਗਸਟਰਾਂ ਨਾਲ ਰਲੇ ਹੋਏ ਹਨ।

ਬਾਦਲ ਨੇ ਕਿਹਾ ਕਿ ਗੁਰੂ ਹਰਸਹਾਏ ‘ਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਅਜਿਹੇ ਤੱਤਾਂ ਦੀ ਪੁਸ਼ਤ ਪਨਾਹੀ ਕਰਨ ਵਾਲਾ ਗੁੰਡਾਗਰਦੀ ਸਿਖ਼ਰਾਂ ’ਤੇ ਹੈ। ਉਹਨਾਂ ਕਿਹਾ ਕਿ ਡਕੈਤੀਆਂ ਤੇ ਫਿਰੌਤੀਆਂ ਰੋਜ਼ਾਨਾ ਦਾ ਕੰਮ ਹੋ ਗਿਆ ਹੈ। ਉਹਨਾਂ ਕਿਹਾ ਕਿ ਐਸਐਚਓ ਤੇ ਡੀਐਸਪੀ ਸਿੱਧਾ ਮੰਤਰੀ ਤੋਂ ਹੁਕਮ ਲੈਂਦੇ ਹਨ ਤੇ ਮੰਤਰੀ ਅਕਾਲੀ ਵਰਕਰਾਂ ਨੂੰ ਡਰਾਉਣ ਲਈ ਪੁਲਿਸ ਦੀ ਦੁਰਵਰਤੋਂ ਕਰ ਰਿਹਾ ਹੈ। ਉਹਨਾਂ ਕਿਹਾ ਕਿ ਮੈਂ ਭਰੋਸਾ ਦੁਆਉਂਦਾ ਹਾਂ ਕਿ ਇਕ ਵਾਰ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਅਸੀਂ ਇਸ ਗੈਂਗਸਟਰ ਸਭਿਆਚਾਰ ਦਾ ਖ਼ਾਤਰਾ ਕਰਾਂਗੇ। ਉਹਨਾਂ ਕਿਹਾ ਕਿ ਇਹਨਾਂ ਸਾਰੇ ਮਾੜੇ ਅਨਸਰਾਂ ਨੁੰ ਸਜ਼ਾ ਦਿੱਤੀ ਜਾਵੇਗੀ ਤੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।

Share this Article
Leave a comment