ਚੰਡੀਗੜ੍ਹ: ਕਾਂਗਰਸ ਪਾਰਟੀ ਅੰਦਰ ਅਜ ਕਲ ਆਪਸੀ ਖਿੱਚੋ ਤਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਇਸ ਨੂੰ ਲੈ ਕੇ ਵਿਰੋਧੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ । ਅਮਨ ਅਰੋੜਾ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਅੰਦਰ ਚਲ ਰਿਹਾ ਆਪਸੀ ਪੰਜਾਬ ਲਈ ਹਾਨੀਕਾਰਕ ਹੈ ।
ਅਮਨ ਅਰੋੜਾ ਨੇ ਕਿਹਾ ਕਿ ਅਜ ਜਦੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਆਪਣੇ ਮੰਤਰੀਆਂ ਨਾਲ ਮਿਲ ਕੇ ਕੋਰੋਨਾ ਵਾਇਰਸ ਨਾਲ ਨਜਿੱਠ ਰਹੇ ਹਨ ਉਸ ਸਮੇ ਕੈਪਟਨ ਅਮਰਿੰਦਰ ਸਿੰਘ ਇਕਲੌਤੇ ਅਜਿਹੇ ਮੁੱਖ ਮੰਤਰੀ ਹਨ ਜੋ ਆਪਣੀ ਕੁਰਸੀ ਬਚਾਉਣ ਵਿੱਚ ਲਗੇ ਹੋਏ ਹਨ । ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਸ ਲੜਾਈ ਨੇ ਪੰਜਾਬ ਨੂੰ ਕੋਰੋਨਾ ਵਾਇਰਸ ਨਾਲ ਲੜਨ ਵਿੱਚ ਬਹੁਤ ਪਿੱਛੇ ਝਟਕਾ ਦਿੱਤਾ ਹੈ ।