ਪਟਿਆਲਾ: ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਕਾਂਗਰਸ ਹਾਈ ਕਮਾਨ ਵਲੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਪਹਿਲਾਂ ਬਿਆਨ ਆਇਆ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ, ‘ਪਾਰਟੀ ਦਾ ਪੂਰਾ ਹੱਕ ਹੈ ਜੋ ਮਰਜ਼ੀ ਕਰੇ। ਆਪਣੇ ਹਲਕੇ ‘ਚ ਅਤੇ ਪੰਜਾਬ ‘ਚ ਜੋ ਵੀ ਮੇਰੀ ਜ਼ਿੰਮੇਵਾਰੀ ਸੀ, ਉਹ ਨਿਭਾਈ ਹੈ ਅਤੇ ਅੱਗੇ ਵੀ ਨਿਭਾਉਂਦੀ ਰਹਾਂਗੀ। ਹਲਕੇ ਲਈ ਜੋ ਕੰਮ ਕਰਨਾ ਹੋਵੇਗਾ, ਕਰਦੀ ਰਹਾਂਗੀ।’
Congress is welcome to take whatever decision it wants.
I have always given my best to the party and to the people who have repeatedly elected me. I owe it to them and will continue to serve them, as always. I derive my strength from my people. Everything else is secondary.
— Preneet Kaur (@preneet_kaur) February 4, 2023
ਦੱਸਣਯੋਗ ਹੈ ਕਿ ਕਾਂਗਰਸ ਨੇ ਪਟਿਆਲਾ ਤੋਂ ਲੋਕ ਸਭਾ ਦੀ ਆਪਣੀ ਮੈਂਬਰ ਪਰਨੀਤ ਕੌਰ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ ਹੇਠ ਸ਼ੁੱਕਰਵਾਰ ਨੂੰ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਸੀ। ਪਾਰਟੀ ਦੀ ਅਨੁਸ਼ਾਸਨੀ ਐਕਸ਼ਨ ਕਮੇਟੀ ਨੇ ਪ੍ਰਨੀਤ ਕੌਰ ਨੂੰ ਮੁਅੱਤਲ ਕਰਨ ਦਾ ਫੈਸਲਾ ਲੈਂਦਿਆਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ 3 ਦਿਨਾਂ ਅੰਦਰ ਇਹ ਦੱਸਣ ਲਈ ਕਿਹਾ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਿਆ ਜਾਵੇ। ਅਨੁਸ਼ਾਸਨੀ ਕਾਰਵਾਈ ਕਮੇਟੀ ਦੇ ਮੈਂਬਰ ਸਕੱਤਰ ਤਾਰਿਕ ਅਨਵਰ ਵੱਲੋਂ ਜਾਰੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਿਕਾਇਤ ਕੀਤੀ ਸੀ ਕਿ ਪ੍ਰਨੀਤ ਕੌਰ ਭਾਜਪਾ ਦੀ ਮਦਦ ਲਈ ਪਾਰਟੀ ਵਿਰੋਧੀ ਸਰਗਰਮੀਆਂ ਵਿਚ ਸ਼ਾਮਲ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.