ਫਰੀਦਾਬਾਦ: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਫਰੀਦਾਬਾਦ ‘ਚ ਵੱਖ-ਵੱਖ ਪ੍ਰੋਗਰਾਮਾਂ ‘ਚ ਸ਼ਿਰਕਤ ਕੀਤੀ। ਮੁੱਖ ਮੰਤਰੀ ਦਾ ਥਾਂ-ਥਾਂ ਲੋਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਐਨਆਈਟੀ 86 ਤੋਂ ਕਾਂਗਰਸੀ ਵਿਧਾਇਕ ਨੀਰਜ ਸ਼ਰਮਾ ਨੇ ਨਵ-ਨਿਯੁਕਤ ਮੁੱਖ ਮੰਤਰੀ ਨਾਇਬ ਸਿੰਘ ਸੈਣੀ ’ਤੇ ਹਮਲਾ ਬੋਲਿਆ। ਵਿਧਾਇਕ ਨੇ ਕਿਹਾ ਕਿ ਬਡੇ ਮੀਆਂ ਬਡੇ ਮੀਆਂ, ਛੋਟੇ ਮੀਆਂ ਸੁਭਾਨ ਅੱਲ੍ਹਾ।
ਸ਼ਰਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਹਿੰਦੇ ਸਨ ਕਿ ਉਹ ਹਰੇਕ ਨੂੰ ਸੁਰੱਖਿਆ ਨਹੀਂ ਦੇ ਸਕਦੇ। ਹੁਣ ਨਾਇਬ ਸੈਣੀ ਨੂੰਬਦਮਾਸ਼ਾਂ ਅਪਰਾਧ ਨਾ ਕਰਨ ਦੀ ਅਪੀਲ ਕਰ ਰਹੇ ਹਨ। ਇਹ ਕਾਫੀ ਸ਼ਰਮ ਵਾਲੀ ਗੱਲ ਹੈ। ਵਿਧਾਇਕ ਨੀਰਜ ਸ਼ਰਮਾ ਦਾ ਕਹਿਣਾ ਹੈ ਕਿ ਜਦੋਂ ਸੂਬੇ ਦਾ ਮੁੱਖੀ ਹੀ ਗੁੰਡਿਆਂ ਨੂੰ ਅਪੀਲ ਕਰੇਗਾ ਤਾਂ ਆਮ ਲੋਕਾਂ ਦੀ ਕੀ ਹਾਲਤ ਹੋਵੇਗੀ।
ਸ਼ਰਮਾ ਨੇ ਕਿਹਾ ਕਿ ਪਿਛਲੇ ਸਾਢੇ 9 ਸਾਲਾਂ ‘ਚ ਮਨੋਹਰ ਲਾਲ ਖੱਟਰ ਹਰ ਵਿਅਕਤੀ ਨੂੰ ਸੁਰੱਖਿਆ ਨਾਂ ਦੇਣ ਦੀ ਗੱਲ ਕਰਦੇ ਰਹੇ ਅਤੇ ਹੁਣ ਨਵੇਂ ਬਣੇ ਮੁੱਖ ਮੰਤਰੀ ਨੇ ਵੀ ਉਨ੍ਹਾਂ ਦੇ ਰਾਹ ‘ਤੇ ਚੱਲਣਾ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਨੂੰ ਅਜਿਹੇ ਅਪਰਾਧੀਆਂ ਅਤੇ ਗੁੰਡਿਆਂ ਵਿਰੁੱਧ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਜੋ ਜਨਤਕ ਸੁਰੱਖਿਆ ਵਿੱਚ ਰੁਕਾਵਟ ਪੈਦਾ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।