ਪਾਣੀਪਤ : ਹਰਿਆਣਾ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਸ਼ਮਸ਼ੇਰ ਸਿੰਘ ਸੁਰਜੇਵਾਲਾ (88) ਦਾ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸੀ। ਉਨ੍ਹਾਂ ਦਾ ਸਸਕਾਰ ਅੱਜ ਦੁਪਹਿਰ ਕਰੀਬ 3 ਵਜੇ ਨਰਵਾਨਾ ਵਿੱਚ ਕੀਤਾ ਜਾਵੇਗਾ। ਸ਼ਮਸ਼ੇਰ ਸਿੰਘ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸੁਰਜੇਵਾਲਾ ਦੇ ਪਿਤਾ ਹਨ।
ਸ਼ਮਸ਼ੇਰ ਆਲ ਇੰਡੀਆ ਕਿਸਾਨ ਖੇਤ ਮਜ਼ਦੂਰ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਵੀ ਰਹਿ ਚੁਕੇ ਹਨ। ਸ਼ਮਸ਼ੇਰ ਸਿੰਘ ਨੇ 1967, 1977, 1982, 1991 ਅਤੇ 2005 ਦੀਆਂ ਵਿਧਾਨ ਸਭਾ ਚੋਣਾਂ ਪੰਜ ਵਾਰ ਜਿੱਤੀਆਂ ਸਨ। ਇਸ ਤੋਂ ਇਲਾਵਾ ਉਹ ਰਾਜ ਸਭਾ ਦੇ ਸੰਸਦ ਮੈਂਬਰ ਵੀ ਰਹਿ ਚੁਕੇ ਹਨ।