ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ ਵਿੱਚ ਦਾਖਲ

Global Team
2 Min Read

ਨਵੀਂ ਦਿੱਲੀ: ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਗੰਗਾਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਪਿਛਲੇ ਦਿਨਾਂ ਵਿੱਚ ਸੋਨੀਆ ਗਾਂਧੀ ਦੀ ਸਿਹਤ ਵਿਗੜ ਗਈ ਸੀ ਅਤੇ ਉਨ੍ਹਾਂ ਨੂੰ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ ਸੀ। ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

ਸਰ ਗੰਗਾ ਰਾਮ ਹਸਪਤਾਲ ਨੇ ਇੱਕ ਬਿਆਨ ਜਾਰੀ ਕਰਕੇ ਸੋਨੀਆ ਦੀ ਸਿਹਤ ਬਾਰੇ ਜਾਣਕਾਰੀ ਦਿੱਤੀ ਹੈ। ਹਸਪਤਾਲ ਨੇ ਕਿਹਾ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਪੇਟ ਦੀ ਸਮੱਸਿਆ ਕਾਰਨ ਗੈਸਟਰੋ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਹ ਨਿਗਰਾਨੀ ਹੇਠ ਹੈ।

ਪਹਿਲਾਂ ਵੀ ਹੋਈ ਸੀ ਤਬੀਅਤ ਖਰਾਬ

7 ਜੂਨ ਨੂੰ ਸੋਨੀਆ ਦੀ ਸਿਹਤ ਵਿਗੜੀ ਸੀ, ਜਿਸ ਤੋਂ ਬਾਅਦ ਉਨ੍ਹਾਂ  ਨੂੰ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਅਤੇ ਕਿਹਾ ਗਿਆ ਕਿ ਇਹ ਇੱਕ ਰੁਟੀਨ ਸਿਹਤ ਜਾਂਚ ਸੀ। ਉਸ ਸਮੇਂ ਹਿਮਾਚਲ ਪ੍ਰਦੇਸ਼ ਦੇ ਸਿਹਤ ਮੰਤਰੀ ਧਨੀ ਰਾਮ ਸ਼ਾਂਡਿਲ ਨੇ ਕਿਹਾ ਸੀ,ਸੋਨੀਆ ਗਾਂਧੀ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਤੋਂ ਬਾਅਦ ਸ਼ਿਮਲਾ ਦੇ ਇੱਕ ਹਸਪਤਾਲ ਵਿੱਚ ਜਾਂਚ ਕਰਵਾਉਣੀ ਪਈ। ਹਾਲਾਂਕਿ, ਸੋਨੀਆ ਗਾਂਧੀ ਦੀ ਸਿਹਤ ਬਹੁਤ ਵਧੀਆ ਹੈ। ਇਹ ਸਿਰਫ਼ ਇੱਕ ਰੁਟੀਨ ਚੈੱਕ-ਅੱਪ ਸੀ ਅਤੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment