ਚੰਡੀਗੜ੍ਹ: ਉੱਤਰ ਪ੍ਰਦੇਸ਼ ਦੇ ਮਸ਼ਹੂਰ ਗੈਂਗਸਟਰ ਮੁਖਤਾਰ ਅੰਸਾਰੀ ਕੇਸ ਦੇ ਖਰਚੇ ਦੀ ਰਿਕਵਰੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਨੋਟਿਸ ਭੇਜੇ ਜਾਣ ’ਤੇ ਰੰਧਾਵਾ ਦਾ ਬਿਆਨ ਸਾਹਮਣੇ ਆਇਆ ਹੈ। ਅੰਸਾਰੀ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਵਕੀਲ ਦੀ 55 ਲੱਖ ਰੁਪਏ ਫੀਸ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਤੋਂ ਵਸੂਲ ਕੀਤੀ ਜਾਵੇਗੀ।
CM ਮਾਨ ਦੇ ਦਾਅਵੇ ਨੂੰ ਝੂਠ ਕਰਾਰ ਦਿੰਦਿਆਂ ਸਾਬਕਾ ਡਿਪਟੀ ਸੀਐਮ ਅਤੇ ਤਤਕਾਲੀ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਇਹ ਫੀਸ 55 ਲੱਖ ਨਹੀਂ ਸਗੋਂ 17.60 ਲੱਖ ਰੁਪਏ ਹੈ ਜੋ ਫੀਸਾਂ ਨਹੀਂ ਭਰੀਆਂ ਗਈਆਂ ਉਨ੍ਹਾਂ ਦੀ ਵਸੂਲੀ ਕਿਉਂ?
ਸੁਖਜਿੰਦਰ ਰੰਧਾਵਾ ਨੇ ਪ੍ਰੈਸ ਕਾਨਫਰੰਸ ਕਰਕੇ CM ਮਾਨ ਨੂੰ ਚੈਲੰਜ ਕਰਕੇ ਕਿਹਾ ਕਿ ਮੈਨੂੰ ਨੋਟਿਸ ਭੇਜਿਆ ਜਾਵੇ ਤਾਂ ਮੈਂ ਜਵਾਬ ਦੇਵਾਂਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਉਹ CM ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਕਰਨਗੇ। ਉਨ੍ਹਾਂ ਕਿਹਾ ਕਿ ਟਵਿਟਰ ‘ਤੇ ਸਰਕਾਰਾਂ ਨਹੀਂ ਚਲਦੀਆਂ। ਰੰਧਾਵਾ ਨੇ ਕਿਹਾ ਕਿ ਜਦੋਂ ਮੈਂ ਜੇਲ੍ਹ ਮੰਤਰੀ ਸੀ ਤਾਂ ਵਕੀਲ ਨੇ ਖਰਚੇ ਵਾਲੀ ਫਾਇਲ ਮੈਨੂੰ ਵੀ ਭੇਜੀ ਸੀ ਪਰ ਅਸੀਂ ਉਦੋਂ ਵਕੀਲ ਨੂੰ ਫਾਇਲ ਵਾਪਸ ਮੋੜ ਦਿੱਤੀ ਸੀ ਤੇ ਕਿਹਾ ਸੀ ਕਿ ਅਸੀਂ ਇਸ ਨੂੰ ਅਦਾ ਨਹੀਂ ਕਰਾਂਗੇ। ਇਸ ਤੋਂ ਇਲਾਵਾ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਸਲਾਹ ਲੈਣੀ ਚਾਹੀਦੀ ਹੈ। ਉਹਨਾਂ ਨੂੰ ਇਹ ਨਹੀਂ ਪਤਾ ਕਿ ਕਿਸੇ ਕੈਦੀ ਨੂੰ ਜੇਲ੍ਹ ਵਿੱਚ ਰੱਖਣਾ ਦਾ ਫੈਸਲਾ ਸਰਕਾਰ ਨਹੀਂ ਅਦਾਲਤ ਕਰਦੀ ਹੈ। ਵਕੀਲ ਦੇ ਪੈਸੇ ਵਸੂਲਣ ਲਈ ਜੇਕਰ ਮੈਨੂੰ ਸਰਕਾਰ ਨੇ ਨੋਟਿਸ ਭੇਜਿਆ ਤਾਂ ਮੈਂ ਕੋਰਟ ਵਿੱਚ ਜਾਵਾਂਗਾ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ਼ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਾਂਗਾ। 55 ਲੱਖ ਰੁਪਏ ਦਾ ਦਾਅਵਾ ਝੂਠਾ ਹੈ। ਜਦੋਂਕਿ ਅਸਲ ਬਿੱਲ ਤਾਂ 17 ਲੱਖ 60 ਹਜ਼ਾਰ ਹਨ।
CM ਮਾਨ ਨੇ ਟਵੀਟ ਕਰ ਕੇ ਲਿਖਿਆ ਕਿ ”ਆਹ ਲਓ ਰੰਧਾਵਾ ਸਾਹਬ ਤੁਹਾਡੇ “ਅੰਸਾਰੀ” ਵਾਲਾ ਨੋਟਿਸ”। ਇਸ ਨੋਟਿਸ ਵਿਚ ਸਰਕਾਰ ਨੇ ਪੈਸੇ ਦੀ ਰਿਕਵਰੀ ਵਾਲਾ ਵੇਰਵਾ ਜਨਤਕ ਕਰ ਦਿਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਕੱਲ੍ਹ ਟਵੀਟ ਕਰ ਕੇ ਕਿਹਾ ਸੀ ਕਿ ”ਯੂਪੀ ਦੇ ਗੈਂਗਸਟਰ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿਚ ਰੱਖਣ ਅਤੇ ਸੁਪਰੀਮ ਕੋਰਟ ਵਿਚ ਉਸ ਦਾ ਕੇਸ ਲੜਨ ਲਈ 55 ਲੱਖ ਰੁਪਏ ਦੀ ਫੀਸ ਪੰਜਾਬ ਦੇ ਖ਼ਜ਼ਾਨੇ ਵਿਚੋਂ ਨਹੀਂ ਦਿਤੀ ਜਾਵੇਗੀ। ਇਹ ਪੈਸਾ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲ ਕੀਤਾ ਜਾਵੇਗਾ। ਭੁਗਤਾਨ ਨਾ ਕਰਨ ਦੀ ਸੂਰਤ ਵਿਚ ਉਨ੍ਹਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਲਾਭ ਰੱਦ ਕਰ ਦਿਤੇ ਜਾਣਗੇ।”
ਦਸ ਦਈਏ ਕਿ CM ਮਾਨ ਨੇ ਬੀਤੇ ਦਿਨ ਟਵੀਟ ਕਰਕੇ ਕਿਹਾ ਸੀ ਕਿ – UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਚੋਂ ਨਹੀ ਦਿੱਤੇ ਜਾਣਗੇ ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ। ਪੈਸਾ ਨਾ ਦੇਣ ਦੀ ਸੂਰਤ ਵਿੱਚ ਉਹਨਾਂ ਦੀ ਪੈਨਸ਼ਨ ਅਤੇ ਹੋਰ ਸਰਕਾਰੀ ਸਹੂਲਤਾਂ ਰੱਦ ਕੀਤੀਆਂ ਜਾਣਗੀਆ।
UP ਦੇ ਗੈਂਗਸਟਰ ਅੰਸਾਰੀ ਨੂੰ ਆਪਣੀ ਦੋਸਤੀ ਨਿਭਾਉਣ ਲਈ ਪੰਜਾਬ ਦੀ ਜੇਲ੍ਹ ਚ ਰੱਖਣ ਅਤੇ ਉਸਦਾ ਕੇਸ ਸੁਪਰੀਮ ਕੋਰਟ ਚ ਲੜਣ ਦੀ ਫੀਸ 55 ਲੱਖ ਪੰਜਾਬ ਦੇ ਖ਼ਜ਼ਾਨੇ ਚੋਂ ਨਹੀ ਦਿੱਤੇ ਜਾਣਗੇ .. ਉਸ ਵੇਲੇ ਦੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਹ ਪੈਸਾ ਵਸੂਲਿਆ ਜਾਵੇਗਾ..ਪੈਸਾ ਨਾ ਦੇਣ ਦੀ ਸੂਰਤ…
— Bhagwant Mann (@BhagwantMann) July 2, 2023