ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਕੀਤਾ ਰੁਖ

Rajneet Kaur
2 Min Read

ਚੰਡੀਗੜ੍ਹ :ਪੰਜਾਬ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ।  NDPS ਦੇ 2015 ‘ਚ ਦਰਜ ਮਾਮਲੇ ‘ਚ SIT ਵੱਲੋਂ ਕੀਤੀ ਗਈ ਗ੍ਰਿਫਤਾਰੀ ਤੇ ਹੇਠਲੀ ਅਦਾਲਤ ਵੱਲੋਂ ਹਿਰਾਸਤ ਵਧਾਉਣ ਦੇ ਹੁਕਮਾਂ ਤੋਂ ਬਾਅਦ ਹੁਣ ਸੁਖਪਾਲ ਸਿੰਘ ਖਹਿਰਾ ਨੇ  ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਖਲ ਕਰ ਕੇ ਚੁਣੌਤੀ ਦਿੱਤੀ ਹੈ।

ਖਹਿਰਾ ਨੇ ਆਪਣੀ ਮੰਗ ‘ਚ ਕਿਹਾ ਕਿ ਉਨ੍ਹਾਂ ਨੇ ਇੱਜ਼ਤ-ਮਾਣ ਦੀ ਜ਼ਿੰਦਗੀ ਬਤੀਤ ਕੀਤੀ ਹੈ। ਸਾਰੀ ਉਮਰ ਉਨ੍ਹਾਂ ਨੇ ਲੋਕਾਂ ਦੀ ਸੇਵਾ ਕੀਤੀ ਹੈ, ਪਰ ਸਪੱਸ਼ਟ ਤੌਰ ‘ਤੇ ਅਸਿੱਧੇ, ਰਾਜਨੀਤਿਕ ਤੌਰ ‘ਤੇ ਪ੍ਰੇਰਿਤ, ਬਦਨੀਤੀ ਵਾਲੇ ਵਿਚਾਰਾਂ ਲਈ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਪਟੀਸ਼ਨ ‘ਚ ਦੱਸਿਆ ਕਿ ਇਸ ਮਾਮਲੇ ‘ਚ ਪਟੀਸ਼ਨਰ ਨੂੰ ਵੱਖ-ਵੱਖ ਪੱਧਰਾਂ ’ਤੇ ਰਾਹਤ ਦੇ ਬਾਵਜੂਦ ਪੰਜਾਬ ਪੁਲਿਸ ਉਨ੍ਹਾਂ ਖਿਲਾਫ ਕਾਨੂੰਨ ਦੇ ਵਿਰੁੱਧ ਜਾ ਕੇ ਕਾਰਵਾਈ ਕਰ ਰਹੀ ਹੈ। ਉਹ ਪਹਿਲਾਂ ਆਮ ਆਦਮੀ ਪਾਰਟੀ ਵਿਚ ਸਨ ਤੇ ਬਾਅਦ ਵਿਚ ਉਹ ਕਾਂਗਰਸ ’ਚ ਸ਼ਾਮਿਲ ਹੋ ਗਏ। ਇਸ ਦੇ ਚਲਦਿਆਂ ਉਨ੍ਹਾਂ ਖਿਲਾਫ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਦਸ ਦਈਏ ਕਿ  ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 2021 ਵਿੱਚ 2015 ਦੇ ਡਰੱਗਜ਼ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਪਰ ਉਨ੍ਹਾਂ ਨੂੰ 2022 ਵਿੱਚ ਜ਼ਮਾਨਤ ਮਿਲ ਗਈ ਸੀ। ਫਰਵਰੀ 2023 ਵਿੱਚ, ਸੁਪਰੀਮ ਕੋਰਟ ਨੇ ਨਸ਼ਿਆਂ ਦੇ ਮਾਮਲੇ ਵਿੱਚ ਉਨ੍ਹਾਂ ਦੇ ਖਿਲਾਫ ਸੰਮਨ ਦੇ ਆਦੇਸ਼ ਨੂੰ ਰੱਦ ਕਰ ਦਿਤੇ ਸਨ। ਜਿਸ ਤੋਂ ਬਾਅਦ ਹੁਣ 28 ਸਤੰਬਰ ਨੂੰ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment