ਗੁਰਦਾਸਪੁਰ: ਅੱਜ ਕਾਂਗਰਸੀ ਆਗੂਆਂ ਨੇ ਗੁਰਦਾਸਪੁਰ ਦੇ ਡੀਸੀ ਦਫ਼ਤਰ ਵਿੱਚ ਹੰਗਾਮਾ ਕਰ ਦਿੱਤਾ ਤੇ ਮਾਹੌਲ ਤਣਾਅਪੂਰਨ ਹੋ ਗਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਰੰਧਾਵਾ, ਵਿਧਾਇਕ ਬਰਿੰਦਰਮੀਤ ਪਾਹੜਾ ਅਤੇ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਅਤੇ ਅਧਿਕਾਰੀਆਂ ਵਿਚਾਲੇ ਹੱਥੋਪਾਈ ਹੋ ਗਈ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ ਜੋ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।
ਦਰਅਸਲ ਕਾਂਗਰਸੀ ਆਗੂ ਡੀਸੀ ਉਮਾਸ਼ੰਕਰ ਗੁਪਤਾ ਨੂੰ ਮਿਲਣਾ ਚਾਹੁੰਦੇ ਸਨ ਅਤੇ ਇਸ ਲਈ ਸਾਰੇ ਇਕੱਠੇ ਡੀਸੀ ਦਫ਼ਤਰ ਪਹੁੰਚੇ। ਪਰ ਇਸ ਦੌਰਾਨ ਡੀਸੀ ਨੇ ਲੋਕਾਂ ਨੂੰ ਸਿਰਫ਼ 3-3 ਮਿਲਣ ਲਈ ਕਿਹਾ। ਇਸ ਮਾਮਲੇ ਨੂੰ ਲੈ ਕੇ ਕਾਂਗਰਸੀ ਆਗੂ ਗੁੱਸੇ ‘ਚ ਆ ਗਏ ਅਤੇ ਕਹਿਣ ਲੱਗੇ ਕਿ ਜਿਸ ਕੋਲ ਤਾਕਤ ਹੈ, ਉਸ ਨੂੰ ਦਫ਼ਤਰ ਤੋਂ ਬਾਹਰ ਕੱਢ ਕੇ ਦਿਖਾਉਣ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।