Home / ਪੰਜਾਬ / ਪੱਟੀ ਸ਼ਰਾਬ ਕੇਸ ਕਾਂਗਰਸੀ ਆਗੂਆਂ ਦੀ ਸੂਬੇ ਵਿਚ ਨਸ਼ੇ ਤਸਕਰੀ ਦੇ ਧੰਦੇ ਵਿੱਚ ਸ਼ਮੂਲੀਅਤ ਦਾ ਪ੍ਰਮਾਣ- ਸੰਧਵਾਂ

ਪੱਟੀ ਸ਼ਰਾਬ ਕੇਸ ਕਾਂਗਰਸੀ ਆਗੂਆਂ ਦੀ ਸੂਬੇ ਵਿਚ ਨਸ਼ੇ ਤਸਕਰੀ ਦੇ ਧੰਦੇ ਵਿੱਚ ਸ਼ਮੂਲੀਅਤ ਦਾ ਪ੍ਰਮਾਣ- ਸੰਧਵਾਂ

ਚੰਡੀਗੜ੍ਹ: ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਸਹੁੰ ਚੁੱਕੇ ਨਸ਼ਾ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਏ ਕੈਪਟਨ ਅਮਰਿੰਦਰ ਸਿੰਘ ਅੱਜ ਆਪ ਖ਼ੁਦ ਨਸ਼ਾ ਵੇਚਣ ਵਾਲਿਆਂ ਦੇ ਰਖਵਾਲੇ ਬਣੇ ਹੋਏ ਹਨ। ਬੀਤੇ ਦਿਨ ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਵੱਲੋਂ ਪੱਟੀ ਦੇ ਕਾਂਗਰਸੀ ਆਗੂਆਂ ਵੱਲੋਂ ਫੜੀ ਗਈ ਨਜਾਇਜ਼ ਸ਼ਰਾਬ ਇਸ ਗੱਲ ਦਾ ਸਬੂਤ ਦਿੰਦੀ ਹੈ, ਕਿ ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਹਨਾਂ ਗੱਲਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਇੱਕ ਬਿਆਨ ਵਿਚ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਾਵਾਂ ਅਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕੀਤਾ।

‘ਆਪ’ ਆਗੂਆਂ ਨੇ ਕਿਹਾ ਕਿ ਜੋ ਨਸ਼ਾ ਤਸਕਰੀ ਕਰਨ ਵਾਲੇ ਪਹਿਲਾਂ ਅਕਾਲੀ ਦਲ ਦੀ ਸ਼ਰਨ ਲੈ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰ ਰਹੇ ਸਨ। ਅੱਜ ਉਨ੍ਹਾਂ ਦਾ ਰਖਵਾਲੇ ਕੈਪਟਨ ਅਮਰਿੰਦਰ ਸਿੰਘ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਲੁਧਿਆਣੇ ਖੇਤਰ ਨਾਲ ਸਬੰਧਿਤ ਨਸ਼ਾ ਤਸਕਰ ਰਾਣੋ ਦੀਆਂ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਨਾਲ ਨਜ਼ਦੀਕੀਆਂ ਜੱਗ ਜ਼ਾਹਿਰ ਹੋਈਆਂ ਹਨ ਅਤੇ ਉਸ ਕੇਸ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਦੀ ਸਿੱਧੀ ਭੂਮਿਕਾ ਬਾਰੇ ਖ਼ਬਰਾਂ ਵੀ ਮੀਡੀਆ ਵਿੱਚ ਨਸ਼ਰ ਹੋਈਆਂ ਸਨ। ‘ਆਪ’ ਆਗੂਆਂ ਨੇ ਕਿਹਾ ਕਿ ਕਾਂਗਰਸੀ ਆਗੂ ਸੇਖੋਂ ਭਰਾਵਾਂ ਕੋਲੋਂ ਬਾਹਰਲੇ ਸੂਬੇ ਤੋਂ ਨਜਾਇਜ਼ ਲਿਆਂਦੀ ਗਈ ਸ਼ਰਾਬ ਨੇ ਕਾਂਗਰਸੀਆਂ ਦੀ ਅਸਲੀਅਤ ਸਾਹਮਣੇ ਲਿਆਂਦੀ ਹੈ। ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਓ. ਐਸ.ਡੀ, ਮੰਤਰੀ ਅਤੇ ਕਾਂਗਰਸੀ ਵਿਧਾਇਕ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਸ਼ਹਿ ਦੇਣ ਵਿਚ ਰੁੱਝੇ ਹੋਏ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਲੱਗੇ ਹੋਏ ਹਨ।

ਆਗੂਆਂ ਨੇ ਕਿਹਾ ਕਿ ਬੀਤੇ ਸਮੇਂ ਮਾਝੇ ਖੇਤਰ ਵਿਚ ਨਕਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਕੈਪਟਨ ਦੀ ਸਰਕਾਰ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ। ਕੈਪਟਨ ਸਰਕਾਰ ਨੂੰ ਲੋਕਾਂ ਦੀਆਂ ਗਈਆਂ ਜਾਨਾਂ ਦੀ ਚਿੰਤਾ ਨਹੀਂ ਹੈ, ਫ਼ਿਕਰ ਸਿਰਫ਼ ਇਹ ਹੈ ਕਿ ਉਹ ਆਪਣੇ ਚਹੇਤਿਆਂ ਦੇ ਕਾਲੇ ਧੰਦੇ ਉੱਤੇ ਪਰਦਾ ਪਾਉਣ ਵਿਚ ਲੱਗੇ ਹੋਏ ਹਨ। ਆਗੂਆਂ ਨੇ ਕਿਹਾ ਕਿ ਕਾਂਗਰਸੀ ਵੀ ਅੱਜ ਸੱਤਾ ਦੇ ਨਸ਼ੇ ਵਿਚ ਅੰਨ੍ਹੇ ਹੋਏ ਅਕਾਲੀਆਂ ਵਾਂਗ ਅੱਜ ਰੇਤੇ ਦੀ ਕਾਲਬਜ਼ਾਰੀ, ਨਸ਼ਾ ਤਸ਼ਕਰੀ ਅਤੇ ਸ਼ਰਾਬ ਦੀ ਨਜਾਇਜ਼ ਸਪਲਾਈ ਕਰਕੇ ਧੰਨ ਇਕੱਠਾ ਕਰਨ ਵਿਚ ਲੱਗੇ ਹੋਏ ਹਨ। ਬਾਹਰਲੇ ਸੂਬਿਆਂ ਤੋਂ ਘਟੀਆ ਸ਼ਰਾਬ ਲਿਆ ਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਸਤਾ ਦੇ ਨਸ਼ੇ ਵਿਚ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨਾ ਬੰਦ ਕਰਨ। ਉਨਾ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਕਾਂਗਰਸ ਆਗੂਆਂ ਵੱਲੋਂ ਕੀਤੇ ਜਾ ਰਹੇ ਨਸ਼ੇ ਤਸਕਰੀ ਦੇ ਖ਼ਿਲਾਫ਼ ਡਟ ਕੇ ਲੜਾਈ ਲੜੇਗੀ।

Check Also

ਦਿਹਾਤੀ ਖੇਤਰ ਦੇ ਕੁਲੈਕਟਰ ਰੇਟਾਂ ਦੀਆਂ ਸੰਸ਼ੋਧਿਤ ਸੂਚੀਆਂ ਦੀ ਤਿਆਰੀ

ਚੰਡੀਗੜ੍ਹ: ਪੰਜਾਬ ਸਰਕਾਰ ਪੂਰੇ ਸੂਬੇ ’ਚ ਕੁਲੈਕਟਰ ਰੇਟ ਵਧਾਉਣ ਜਾ ਰਹੀ ਹੈ। ਵਧੇ ਹੋਏ ਕੁਲੈਕਟਰ …

Leave a Reply

Your email address will not be published. Required fields are marked *