ਲੁਧਿਆਣਾ ਕੰਪਲੈਕਸ ਦੇ ਬਾਹਰ ਫ਼ਾਇਰਿੰਗ ‘ਚ ਕਾਂਗਰਸੀ ਲੀਡਰ ਦਾ ਹੱਥ, 6 ਗ੍ਰਿਫਤਾਰ

Rajneet Kaur
2 Min Read

ਲੁਧਿਆਣਾ: ਲੁਧਿਆਣਾ ਕੋਰਟ ਕੰਪਲੈਕਸ ਦੇ ਬਾਹਰ ਚੱਲੀਆਂ ਗੋਲ਼ੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਕਾਂਗਰਸੀ ਆਗੂ ਇੰਦਰਪਾਲ ਸਿੰਘ ਜੰਡੂ ਸਣੇ 8 ਵਿਅਕਤੀਆਂ ਨੂੰ  ਨਾਮਜ਼ਦ ਕਰਕੇ 6 ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਜੰਡੂ ਹਲਕਾ ਆਤਮਾ ਨਗਰ ਤੋਂ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਦੇ ਨਜ਼ਦੀਕੀ ਹਨ।

ਪੁਲਿਸ ਅਨੁਸਾਰ ਕੋਰਟ ਕੰਪਲੈਕਸ ਦੇ ਬਾਹਰ ਗੋਲ਼ੀ ਲਾਇਸੈਂਸੀ ਪਿਸਤੌਲ ਵਿੱਚੋਂ ਚੱਲੀ ਸੀ। ਬੀਤੇ ਕਲ  ਦੋ ਗੁੱਟਾਂ ਵਿੱਚ ਝੜਪ ਹੋਈ ਸੀ ਜਿਸ ਵਿੱਚ 2 ਵਿਅਕਤੀ ਜ਼ਖ਼ਮੀ ਹੋਏ ਸਨ। ਦਸ ਦਈਏ ਕਿ ਗੋਲੀਬਾਰੀ ਤੋਂ ਬਾਅਦ 2 ਲੋਕਾਂ ਨੂੰ ਮੌਕੇ ‘ਤੇ ਹੀ ਪੁਲਿਸ ਨੇ ਹਿਰਾਸਤ ‘ਚ ਲੈ ਲਿਆ, ਜਦੋਂਕਿ ਬਾਕੀ ਭੱਜਣ ‘ਚ ਕਾਮਯਾਬ ਹੋ ਗਏ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ।

ਇਸ ਮਾਮਲੇ ਵਿੱਚ ਮਨਜਿੰਦਰ ਭੱਲਾ ਉਰਫ਼ ਮਨੀ, ਗੁਰਚਰਨ ਸਿੰਘ ਉਰਫ਼ ਰਿੰਕੂ, ਮਸਤਾਨ ਉਰਫ਼ ਰੈਂਬੋ, ਦੀਪ ਉਰਫ਼ ਸੁਖਦੀਪ, ਲਵਦੀਪ ਅਤੇ ਸ਼ਮਸ਼ੇਰ ਸਿੰਘ ਉਰਫ਼ ਭੋਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦੋਵੇਂ ਧਿਰਾਂ ਫਰਵਰੀ 2020 ਵਿੱਚ ਮਾਡਲ ਟਾਊਨ ਥਾਣੇ ਵਿੱਚ ਦਰਜ ਕੇਸ ਦੀ ਸੁਣਵਾਈ ਲਈ ਅਦਾਲਤ ਵਿੱਚ ਆਈਆਂ ਸਨ। ਅਦਾਲਤ ਦੇ ਪਿੱਛੇ ਵਾਲੀ ਗਲੀ ਵਿੱਚ ਦੋਵਾਂ ਧਿਰਾਂ ਵਿੱਚ ਲੜਾਈ ਹੋ ਗਈ। ਜਿਸ ਤੋਂ ਬਾਅਦ ਮਾਮਲਾ ਗੋਲੀਬਾਰੀ ਤੱਕ ਪਹੁੰਚ ਗਿਆ। ਜ਼ਖਮੀਆਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਸਾਹਿਲ ਅਤੇ ਹਿਮਾਂਸ਼ੂ ਵਜੋਂ ਹੋਈ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment