ਚੰਡੀਗੜ੍ਹ ‘ਚ ਖੇਤੀ ਕਾਨੂੰਨਾਂ ਖਿਲਾਫ ਕਾਂਗਰਸ ਵਲੋਂ ਪ੍ਰਦਰਸ਼ਨ, ਵੱਡੀ ਗਿਣਤੀ ‘ਚ ਪਹੁੰਚੇ ਆਗੂ

TeamGlobalPunjab
1 Min Read

ਚੰਡੀਗੜ੍ਹ: ਕਾਂਗਰਸੀ ਆਗੂਆਂ ਵਲੋਂ ਅੱਜ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਮੰਤਰੀਆਂ ਅਤੇ ਵਿਧਾਇਕਾਂ ਸਣੇ ਵੱਡੀ ਗਿਣਤੀ ‘ਚ ਅੱਜ ਪੰਜਾਬ ਦੇ ਰਾਜਪਾਲ ਵੀਪੀ ਬਦਨੌਰ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਪੁੱਜੇ।

ਉਥੇ ਹੀ ਚੰਡੀਗੜ੍ਹ ਪੁਲੀਸ ਵੱਲੋਂ ਕਾਂਗਰਸੀ ਆਗੂਆਂ ਨੂੰ ਬੈਰੀਕੇਡ ਲਗਾ ਕੇ ਸੈਕਟਰ 15 ‘ਚ ਹੀ ਰੋਕ ਲਿਆ ਗਿਆ ਹੈ, ਜਿੱਥੇ ਕਾਂਗਰਸੀ ਆਗੂਆਂ ਵਲੋਂ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

Share this Article
Leave a comment