ਚੰਡੀਗੜ੍ਹ: ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਨੇ ਲੋਕ ਸਭਾ ਚੋਣਾਂ ਲਈ 10 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ‘ਚ ਪੰਜਾਬ ਦੇ ਛੇ ਉਮੀਦਵਾਰਾਂ ਦੇ ਨਾਮ ਹਨ। ਕਾਂਗਰਸ ਨੇ ਦੋ ਮੌਜੂਦਾ ਸੰਸਦ ਮੈਂਬਰਾਂ ਗੁਰਜੀਤ ਸਿੰਘ ਔਜਲਾ ਨੂੂੰ ਅੰਮ੍ਰਿਤਸਰ ਤੇ ਅਮਰ ਸਿੰਘ ਨੂੰ ਫਤਹਿਗੜ੍ਹ ਸਾਹਿਬ ਤੋਂ ਮੁੜ ਚੋਣ ਮੈਦਾਨ ‘ਚ ਉਤਾਰਿਆ ਹੈ, ਜਦਕਿ ਜਲੰਧਰ ਰਾਖਵੀਂ ਸੀਟ ‘ਤੇ ਚਰਨਜੀਤ ਸਿੰਘ ਚੰਨੀ, ਮੌਜੂਦਾ ਵਿਧਾਇਕ ਸੁਖਪਾਲ ਖਹਿਰਾ ਨੂੰ ਸੰਗਰੂਰ ਤੋਂ, ਜੀਤਮਹਿੰਦਰ ਸਿੰਘ ਸਿੱਧੂ ਨੂੰ ਬਠਿੰਡਾ ਤੇ ਧਰਮਵੀਰ ਗਾਂਧੀ ਨੂੰ ਪਟਿਆਲਾ ਤੋਂ ਮੈਦਾਨ ‘ਚ ਉਤਾਰਿਆ ਹੈ।
ਚੰਨੀ ਪਹਿਲਾਂ ਹੀ ਜਲੰਧਰ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਚੁੱਕੇ ਹਨ, ਜਦਕਿ ਜਲੰਧਰ ਹਲਕੇ ਤੋਂ ਮਰਹੂਮ ਸੰਤੋਖ ਚੌਧਰੀ ਦਾ ਪਰਿਵਾਰ ਵੀ ਦਾਅਵੇਦਾਰੀ ਜਤਾ ਰਿਹਾ ਸੀ।
कांग्रेस अध्यक्ष श्री @kharge की अध्यक्षता में आयोजित ‘केंद्रीय चुनाव समिति’ की बैठक में लोकसभा चुनाव, 2024 के लिए कांग्रेस उम्मीदवारों के नाम की लिस्ट। pic.twitter.com/jHaWDAlXKB
— Congress (@INCIndia) April 14, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।