ਨਵਜੋਤ ਸਿੱਧੂ ਦੇ ਅਸਤੀਫੇ ਤੋਂ ਪਹਿਲਾਂ ਹੀ ਕਾਂਗਰਸ ਨੇ ਲਿਆ ਵੱਡਾ ਐਕਸ਼ਨ

TeamGlobalPunjab
2 Min Read

ਨਿਊਜ਼ ਡੈਸਕ- ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਰਾਰੀ ਹਾਰ ਦਾ ਸਾਹਮਣਾ ਕਰਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਭਾਵੇਂ ਅਜੇ ਤੱਕ ਨੈਤਿਕ ਆਧਾਰ ‘ਤੇ ਅਸਤੀਫਾ ਨਹੀਂ ਦਿੱਤਾ ਹੈ ਪਰ ਪਾਰਟੀ ਨੇ ਨਵਾਂ ਪ੍ਰਧਾਨ ਨਿਯੁਕਤ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਇੱਥੇ ਇਹ ਦੱਸਣਾ ਵੀ ਉਚਿਤ ਹੋਵੇਗਾ ਕਿ ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ, ਬਲਬੀਰ ਸਿੱਧੂ, ਸਾਂਸਦ ਰਵਨੀਤ ਬਿੱਟੂ, ਗੁਰਜੀਤ ਔਜਲਾ ਵਰਗੇ ਆਗੂਆਂ ਨੇ ਸੱਤਾ ਤੋਂ ਬਾਹਰ ਹੋਣ ਲਈ ਸਿੱਧੇ ਤੌਰ ‘ਤੇ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਦੂਜੇ ਪਾਸੇ ਸਿੱਧੂ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰਨ ਨੂੰ ਲੈ ਕੇ ਚਰਨਜੀਤ ਚੰਨੀ ‘ਤੇ ਦੋਸ਼ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਚੰਨੀ ਨੇ ਇਸ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਇਸ ਦੌਰਾਨ ਕਾਂਗਰਸ ਵੱਲੋਂ ਪੰਜਾਬ ਵਿੱਚ ਲੀਡਰਸ਼ਿਪ ਬਦਲਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵੱਧ ਵੋਟਾਂ ਹੋਣ ਦੇ ਬਾਵਜੂਦ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਨਾ ਬਣਾਉਣ ਬਾਰੇ ਹੋਏ ਖੁਲਾਸੇ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੀ ਵਾਗਡੋਰ ਕਿਸੇ ਹਿੰਦੂ ਚਿਹਰੇ ਨੂੰ ਸੌਂਪਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਲਈ ਓ.ਪੀ ਸੋਨੀ, ਵਿਜੇ ਇੰਦਰਾ ਸਿੰਗਲਾ, ਭਾਰਤ ਭੂਸ਼ਣ ਆਸ਼ੂ, ਸੁੰਦਰ ਸ਼ਾਮ ਅਰੋੜਾ ਦੇ ਨਾਵਾਂ ਦੀ ਚਰਚਾ ਚੱਲ ਰਹੀ ਹੈ, ਜਿਸ ਨੂੰ ਲੈ ਕੇ ਆਉਂਦੇ ਵਾਲੇ ਕੁਝ ਦਿਨਾਂ ‘ਚ ਐਲਾਨ ਹੋਣ ਦੀ ਸੰਭਾਵਨਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment