ਚੰਡੀਗੜ੍ਹ: ਚੰਡੀਗੜ੍ਹ ਲੋਕ ਸਭਾ ਸੀਟ ਉਤੇ ਵੀ ਫੈਸਲਾ ਆ ਚੁੱਕਿਆ ਹੈ। ਚੰਡੀਗੜ੍ਹ ਦੀ ਜਨਤਾ ਨੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਆਪਣਾ ਐਮਪੀ ਚੁਣ ਲਿਆ ਹੈ। ਮਨੀਸ਼ ਤਿਵਾਰੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 3613 ਵੋਟਾਂ ਨਾਲ ਮਾਤ ਦਿੱਤੀ ਹੈ। ਹਾਲਾਂਕਿ ਦੋਵਾਂ ਵਿਚਾਲੇ ਟੱਕਰ ਸਖਤ ਰਹੀ ਹੈ। ਪੰਜਾਬ ਵਿਚ ਵੀ ਕਾਂਗਰਸ ਦੀ ਝੋਲੀ ਵਿਚ ਸੀਟਾਂ ਪੈਂਦੀਆਂ ਨਜ਼ਰ ਆ ਰਹੀਆਂ ਹਨ। ਅੰਮ੍ਰਿਤਸਰ, ਜਲੰਧਰ, ਫਤਹਿਗੜ੍ਹ ਸਾਹਿਬ ਵਿਚ ਕਾਂਗਰਸ ਦੀ ਜਿੱਤ ਪੱਕੀ ਹੋ ਚੁੱਕੀ ਹੈ।
ਹਾਲਾਂਕਿ, ਸੰਗਰੂਰ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੂੰ ਕਰੀਬ 1.68 ਲੱਖ ਵੋਟਾਂ ਨਾਲ ਹਰਾਇਆ। ਸ੍ਰੀ ਆਨੰਦਪੁਰ ਸਾਹਿਬ ਤੋਂ ਮਾਲਵਿੰਦਰ ਕੰਗ ਨੇ ਵੱਡੀ ਜਿੱਤ ਦਰਜ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।