ਵਿਜਿਲੈਂਸ ਬਿਊਰੋ ਪੰਜਾਬ ਦੀ ਰਡਾਰ ‘ਤੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ

Rajneet Kaur
2 Min Read

ਗੁਰਦਾਸਪੁਰ : ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਿਜਿਲੈਂਸ ਬਿਊਰੋ ਪੰਜਾਬ ਦੀ ਰਡਾਰ ‘ਤੇ  ਆ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਕਿਸੇ ਵੀ ਸਮੇਂ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ ਪਰ ਕਦੋਂ ਬੁਲਾਇਆ ਜਾਵੇਗਾ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਵਿਜੀਲੈਂਸ ਬਿਊਰੋ ਦੇ ਇਕ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਕਿਹਾ ਕਿ ਉਨ੍ਹਾਂ ਨੂੰ 5 ਦਸੰਬਰ ਨੂੰ ਸੰਮਨ ਕੀਤਾ ਜਾ ਸਕਦਾ ਹੈ।

ਦਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਹਾਲ ਹੀ ਵਿੱਚ ਇੱਕ ਬੈਂਕ ਦੇ ਮੈਨੇਜਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦੇ ਪਰਿਵਾਰ ਸਮੇਤ 8 ਵਿਅਕਤੀਆਂ ਦੇ ਖਾਤਿਆਂ ਸਬੰਧੀ ਜਾਣਕਾਰੀ ਮੰਗੀ ਸੀ। ਐਸਐਸਪੀ ਵਿਜੀਲੈਂਸ ਨੇ ਵੀ ਬੈਂਕ ਮੈਨੇਜਰ ਤੋਂ ਜਾਣਕਾਰੀ ਲੈਣ ਦੀ ਪੁਸ਼ਟੀ ਕੀਤੀ ਹੈ।ਇਸ ਸਬੰਧੀ ਵਿਜੀਲੈਂਸ ਬਿਊਰੋ ਦਾ ਇੱਕ ਪੱਤਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਜਿਸ ‘ਚ ਵਿਜੀਲੈਂਸ ਬਿਊਰੋ ਨੇ ਬੈਂਕ ਮੈਨੇਜਰ ਨੂੰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਉਨ੍ਹਾਂ ਦੇ ਭਰਾ ਬਲਜੀਤ ਸਿੰਘ ਪਾਹੜਾ, ਹੋਰ ਪਰਿਵਾਰਕ ਮੈਂਬਰਾਂ ਤੇ ਕੁਝ ਬਾਹਰੀ ਵਿਅਕਤੀਆਂ ਦੇ ਬੈਂਕ ਖਾਤਿਆਂ ਦੀ ਵਿਜੀਲੈਂਸ ਜਾਂਚ ਦੀ ਗੱਲ ਕਹੀ ਗਈ ਹੈ।

ਬਰਿੰਦਰਮੀਤ ਸਿੰਘ ਪਹਾੜਾ ਨੇ ਕਿਹਾ ਕਿ ਉਨ੍ਹਾਂ ਨੇ ਇਮਾਨਦਾਰੀ ਨਾਲ ਕੰਮ ਕੀਤਾ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਜਾਂਚ ਦਾ ਡਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕੋਈ ਪੱਤਰ ਜਾਰੀ ਕੀਤਾ ਗਿਆ ਹੈ ਤਾਂ ਇਹ ਵਿਜੀਲੈਂਸ ਬਿਊਰੋ ਦਾ ਅੰਦਰੂਨੀ ਮਾਮਲਾ ਹੈ।

ਐਸਐਸਪੀ ਵਿਜੀਲੈਂਸ ਬਿਊਰੋ ਵਰਿੰਦਰ ਕੁਮਾਰ ਨੇ ਕਿਹਾ ਕਿ ਇਹ ਪੱਤਰ ਸੋਸ਼ਲ ਮੀਡੀਆ ‘ਤੇ ਕਿਵੇਂ ਵਾਇਰਲ ਹੋਇਆ ਇਸ ਦੀ ਜਾਂਚ ਕੀਤੀ ਜਾਵੇਗੀ। ਦੂਜੇ ਪਾਸੇ ਬੈਂਕ ਮੈਨੇਜਰ ਨੇ ਵਿਜੀਲੈਂਸ ਬਿਊਰੋ ਵੱਲੋਂ ਮਿਲੇ ਪੱਤਰ ਨੂੰ ਰੁਟੀਨ ਦਾ ਕੰਮ ਦੱਸਿਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment