ਚੰਡੀਗੜ੍ਹ – ਕਾਂਗਰਸ ਪਾਰਟੀ ਨੇ ਅਨੁਸ਼ਾਸਨਿਕ ਕਾਰਵਾਈ ਕਰਦੇ ਹੋਏ ਅਟਾਰੀ ਤੋਂ ਐਮਐਲਏ ਤਰਸੇਮ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਹਟਾ ਦਿੱਤਾ ਹੈ।
ਪਾਰਟੀ ਵੱਲੋਂ ਜਾਰੀ ਕੀਤੇ ਗਏ ਇਕ ਪੱਤਰ ਵਿਚ ਦੱਸਿਆ ਗਿਆ ਹੈ ਕਿ ਅਟਾਰੀ ਤੋਂ ਐਮਐਲਏ ਤਰਸੇਮ ਸਿੰਘ ਡੀ ਸੀ ਨੂੰ ਉਨ੍ਹਾਂ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਵੇਖਦਿਆਂ ਅਨੁਸ਼ਾਸਨਿਕ ਕਾਰਵਾਈ ਕੀਤੀ ਗਈ ਹੈ ਤੇ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਾਹਰ ਕਰ ਦਿੱਤਾ ਗਿਆ ਹੈ।