ਚੰਡੀਗੜ੍ਹ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਸਭਾ ਸੈਸ਼ਨ ਦੌਰਾਨ ਖੇਤੀ ਆਰਡੀਨਸਾਂ ਨੂੰ ਪ੍ਰਵਾਨਗੀ ਦਿੱਤੇ ਜਾਣ ਦੇ ਰੋਸ ਵਜੋਂ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਵਿਧਾਇਕ ਤੇ ਨਾਗਾਲੈਂਡ, ਸਿੱਕਿਮ ਅਤੇ ਤ੍ਰਿਪੁਰਾ ਦੇ ਇੰਚਾਰਜ ਕੁਲਜੀਤ ਸਿੰਘ ਨਾਗਰਾ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਪਾਸ ਕਰਨ ਦੇ ਵਿਰੋਧ ਵਿੱਚ ਆਪਣਾ ਅਸਤੀਫਾ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਭੇਜ ਦਿੱਤਾ ਹੈ ।
ਉਨ੍ਹਾਂ ਨੇ ਆਪਣੇ ਟਵੀਟ ‘ਚ ਕਿਹਾ ਕਿ ਭਾਜਪਾ-ਅਕਾਲੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿੱਲ ਪਾਸ ਕਰਨ ‘ਤੇ ਦੁੱਖ ਹੋਇਆ, ਮੈਂ ਵਿਧਾਇਕ ਫਤਿਹਗੜ੍ਹ ਸਾਹਿਬ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਆਪਦੇ ਹੱਕਾਂ ਦੀ ਪੂਰਤੀ ਕਰਦਾ ਹਾਂ।
Deeply saddened by the passing of farmer Bill by the BJP-Akali Govt. I hereby tender my resignation as MLA Fatehgarh Sahib in support of farmer's cause. @PunjabGovtIndia @capt_amarinder @CMOPb @ANI @abpsanjha @News18Punjab @ZeePunjabHH @BabushahiCom @sunilkjakhar @RanakpINC
— Kuljit Nagra (@kuljitnagra1) September 17, 2020
I have sent my resignation to hon'ble Vidhansabha Speaker @RanakpINC ji. pic.twitter.com/Jqp2l7OIgg
— Kuljit Nagra (@kuljitnagra1) September 17, 2020