ਕਿਸਾਨ ਵਿਰੋਧੀ ਬਿੱਲ ਪਾਸ ਹੋਣ ‘ਤੇ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ ਨੇ ਦਿੱਤਾ ਅਸਤੀਫਾ

TeamGlobalPunjab
1 Min Read

ਚੰਡੀਗੜ੍ਹ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਸਭਾ ਸੈਸ਼ਨ ਦੌਰਾਨ ਖੇਤੀ ਆਰਡੀਨਸਾਂ ਨੂੰ ਪ੍ਰਵਾਨਗੀ ਦਿੱਤੇ ਜਾਣ ਦੇ ਰੋਸ ਵਜੋਂ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਵਿਧਾਇਕ ਤੇ ਨਾਗਾਲੈਂਡ, ਸਿੱਕਿਮ ਅਤੇ ਤ੍ਰਿਪੁਰਾ ਦੇ ਇੰਚਾਰਜ ਕੁਲਜੀਤ ਸਿੰਘ ਨਾਗਰਾ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਪਾਸ ਕਰਨ ਦੇ ਵਿਰੋਧ ਵਿੱਚ ਆਪਣਾ ਅਸਤੀਫਾ ਮਾਨਯੋਗ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਭੇਜ ਦਿੱਤਾ ਹੈ ।

ਉਨ੍ਹਾਂ ਨੇ ਆਪਣੇ ਟਵੀਟ ‘ਚ ਕਿਹਾ ਕਿ ਭਾਜਪਾ-ਅਕਾਲੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿੱਲ ਪਾਸ ਕਰਨ ‘ਤੇ ਦੁੱਖ ਹੋਇਆ, ਮੈਂ ਵਿਧਾਇਕ ਫਤਿਹਗੜ੍ਹ ਸਾਹਿਬ ਦੇ ਅਹੁਦੇ  ਤੋਂ ਅਸਤੀਫਾ ਦੇ ਕੇ ਆਪਦੇ ਹੱਕਾਂ ਦੀ ਪੂਰਤੀ ਕਰਦਾ ਹਾਂ।

Share this Article
Leave a comment