ਚੰਡੀਗੜ੍ਹ (ਬਿੰਦੂ ਸਿੰਘ) : ਕਾਂਗਰਸ ਦੇ ਕਈ ਵਿਧਾਇਕਾਂ ਦੀ ਨਰਾਜ਼ਗੀ ਹੁਣ ਖੁੱਲ ਕੇ ਸਾਹਮਣੇ ਆ ਰਹੀ ਹੈ। ਹਰ ਰੋਜ਼ ਹੀ ਕੋਈ ਨਾ ਕੋਈ ਨਵਾਂ ਨਾਂਅ ਸਾਹਮਣੇ ਆ ਰਿਹਾ ਹੈ । ਇਸ ਵੇਲੇ ਦੀ ਵੱਡੀ ਖਬਰ ਕਾਂਗਰਸ ਦੇ ਨਾਰਾਜ਼ ਵਿਧਾਇਕਾਂ ਵੱਲੋਂ ਕੀਤੀ ਜਾ ਰਹੀ ਬੈਠਕ ਨਾਲ ਜੁੜੀ ਹੋਈ ਹੈ । ਕਾਂਗਰਸ ਦੇ ਨਾਰਾਜ਼ ਵਿਧਾਇਕਾਂ ਵੱਲੋਂ ਸੈਕਟਰ-16 ਵਿਖੇ ਬੈਠਕ ਕੀਤੀ ਜਾ ਰਹੀ ਹੈ। ਇਸ ਬੈਠਕ ਵਿੱਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ, ਵਿਧਾਇਕ ਮਦਨ ਲਾਲ ਜਲਾਲਪੁਰ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਵਿਧਾਇਕ ਪਰਗਟ ਸਿੰਘ, ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਵਿਧਾਇਕ ਸਤਿਕਾਰ ਕੌਰ ਅਤੇ ਕੁਝ ਹੋਰ ਵਿਧਾਇਕ ਵੀ ਸ਼ਾਮਲ ਹਨ।
ਵਿਸ਼ੇਸ਼ ਗੱਲ ਇਹ ਕਿ ਬੈਠਕ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਅੰਦਰ ਚੱਲ ਰਹੀ ਅੰਦਰੂਨੀ ਖਿੱਚੋਤਾਣ ਨੂੰ ਖ਼ਤਮ ਕਰਨ ਲਈ ਬਣਾਈ ਗਈ ਤਿੰਨ-ਮੈਂਬਰੀ ਕਮੇਟੀ ਦੇ ਐਲਾਨ ਤੋਂ ਬਾਅਦ ਹੋ ਰਹੀ ਹੈ।