ਵੱਡੇ ਕਾਂਗਰਸੀ ਵਿਧਾਇਕ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਨੋਟਿਸ ਹੋਇਆ ਜਾਰੀ!

TeamGlobalPunjab
1 Min Read

ਚੰਡੀਗੜ੍ਹ : ਸਿਆਸਤ ਦੇ ਮੈਦਾਨ ਅੰਦਰ ਹਰ ਸਮੇਂ ਨਵੀਂ ਤੋਂ ਨਵੀਂ ਹਲਚਲ ਹੁੰਦੀ ਰਹਿੰਦੀ ਹੈ। ਜੀ ਹਾਂ ਤੇ ਹੁਣ ਇਹ ਹਲਚਲ ਹੋਈ ਹੈ ਕੈਪਟਨ ਸਰਕਾਰ ‘ਚ ਘਨੌਰ ਤੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ ਹੋਣ ‘ਤੇ। ਜਾਣਕਾਰੀ ਮੁਤਾਬਿਕ ਜਲਾਲਪੁਰ ‘ਤੇ ਔਰਤਾਂ ਖਿਲਾਫ਼ ਗਲਤ ਸ਼ਬਦਾਵਲੀ ਵਰਤਣ ਦੇ ਇਲਜ਼ਾਮ ਲੱਗੇ ਹਨ। ਜਿਸ ‘ਤੇ ਮਹਿਲਾ ਕਮਿਸ਼ਨ ਵਲੋਂ ਆਉਣ ਵਾਲੇ ਤਿੰਨ ਦਿਨਾਂ ‘ਚ ਜਲਾਲਪੁਰ ਨੂੰ ਆਪਣੀ ਸਫਾਈ ਦੇਣ ਲਈ ਕਿਹਾ ਗਿਆ ਹੈ।

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਜਲਾਲਪੁਰ ਦੀ ਸਫਾਈ ਸੁਣਨ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਦਰਅਸਲ ਪਿੰਡ ਤਖਤੂ ਮਾਜਰਾ ਦੇ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ ’ਤੇ ਸਰਕਾਰੀ ਹਸਪਤਾਲ ਰਾਜਪੁਰਾ ’ਚ ਕਾਤਲਾਨਾ ਹਮਲਾ ਹੋਇਆ ਸੀ।ਜ਼ਖ਼ਮੀ ਸਰਪੰਚ ਹਰਸੰਗਤ ਸਿੰਘ ਤੇ ਉਸ ਦੇ ਭਰਾ ਦਾ ਹਸਪਤਾਲ ਵਿੱਚ ਹਾਲ-ਚਾਲ ਪੁੱਛਣ ਪੁੱਜੇ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਜਿਸ ‘ਚ ਉਹ ਹਮਲਾਵਰਾਂ ਖ਼ਿਲਾਫ਼ ਧਾਰਾ 307 ਦਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਔਰਤਾਂ ਸਣੇ ਘਰੋਂ ਚੁੱਕਣ ਦੀ ਗੱਲ ਕਹਿੰਦੇ ਸੁਣਾਈ ਦਿੰਦੇ ਹਨ।

Share this Article
1 Comment