ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਅਦਾਲਤ ‘ਚ ਰਿਕਾਰਡ ਪੇਸ਼ ਨਾ ਹੋਣ ਕਾਰਨ ਅਗਲੀ ਸੁਣਵਾਈ 9 ਜਨਵਰੀ ਨੂੰ

Rajneet Kaur
2 Min Read

 ਨਿਊਜ਼ ਡੈਸਕ: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ  ਦੀ ਜ਼ਮਾਨਤ ਪਟੀਸ਼ਨ ‘ਤੇ ਸ਼ਨਿੱਚਰਵਾਰ ਨੂੰ ਕਪੂਰਥਲਾ ਅਦਾਲਤ ‘ਚ ਸੁਣਵਾਈ ਹੋਣੀ ਸੀ, ਪਰ ਪੁਲਿਸ ਦੁਪਹਿਰ ਤੱਕ ਰਿਕਾਰਡ ਲੈ ਕੇ ਨਹੀਂ ਪਹੁੰਚੀ। ਉਨ੍ਹਾਂ ਦੇ ਵਕੀਲ ਕੰਵਲਜੀਤ ਸਿੰਘ ਨੇ ਦੱਸਿਆ ਕਿ ਅਦਾਲਤ ਵਿੱਚ ਰਿਕਾਰਡ ਪੇਸ਼ ਨਾ ਹੋਣ ਕਾਰਨ ਅਗਲੀ ਸੁਣਵਾਈ 9 ਜਨਵਰੀ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਅਦਾਲਤ ਵਿੱਚ ਰਿਕਾਰਡ ਪੇਸ਼ ਨਾ ਹੋਣ ਕਾਰਨ ਹੁਣ ਅਦਾਲਤ ਨੇ ਮੁਕੱਦਮੇ ਦੀ ਅਗਲੀ ਸੁਣਵਾਈ 9 ਜਨਵਰੀ ਕਰ ਦਿਤੀ ਹੈ।

ਦਸ ਦਈਏ ਕਿ  ਕਈ ਸਾਲ ਪੁਰਾਣੇ NDPS ਕੇਸ ਵਿੱਚ ਜੇਲ੍ਹ ਵਿੱਚ ਬੰਦ  ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਵੀਰਵਾਰ ਨੂੰ ਥਾਣਾ ਸੁਭਾਨਪੁਰ ਵਿੱਚ ਦਰਜ ਕੇਸ ਵਿੱਚ ਕਪੂਰਥਲਾ ਪੁਲਿਸ  ਨੇ ਗ੍ਰਿਫ਼ਤਾਰ ਕੀਤਾ। ਜਦੋਂ ਉਨ੍ਹਾਂ ਨੂੰ ਨਾਭਾ ਜੇਲ੍ਹ ਵਿੱਚੋਂ ਗ੍ਰਿਫ਼ਤਾਰ ਕਰਕੇ ਕਪੂਰਥਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਉਨ੍ਹਾਂ ਦਾ ਇੱਕ ਦਿਨ ਦਾ ਪੁਲਿਸ  ਰਿਮਾਂਡ ਦਿੱਤਾ ਗਿਆ।

ਖਹਿਰਾ ਖਿਲਾਫ 4 ਜਨਵਰੀ ਨੂੰ ਸੁਭਾਨਪੁਰ ਥਾਣੇ ‘ਚ ਇਕ ਔਰਤ ਰਣਜੀਤ ਕੌਰ ਦੀ ਸ਼ਿਕਾਇਤ ‘ਤੇ ਧਾਰਾ 195-ਏ ਅਤੇ 506 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment