ਕਾਂਗਰਸੀ ਵਿਧਾਇਕ ਨੇ ਜਾਤ ਪਾਤ ਨੂੰ ਖਤਮ ਕਰਨ ਲਈ ਚੁੱਕਿਆ ਅਨੌਖਾ ਕੱਦਮ, ਸੰਨਿਆਸੀ ਦੇ ਮੂੰਹ ‘ਚੋਂ ਕੱਢਿਆ ਭੋਜਨ ਆਪ ਖਾਧਾ

ਨਿਊਜ਼ ਡੈਸਕ: ਕਾਂਗਰਸ ਵਿਧਾਇਕ ਨੇ ਜਾਤ ਪਾਤ ਨੂੰ ਖਤਮ ਕਰਨ ਲਈ ਅਨੌਖਾ ਕੱਦਮ ਚੁੱਕਿਆ ਹੈ।ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ। ਕਰਨਾਟਕ ਕਾਂਗਰਸ ਦੇ ਵਿਧਾਇਕ ਬੀ ਜ਼ੈੱਡ ਜਮੀਰ ਅਹਿਮਦ ਖਾਨ ਜਾਤੀ ਵਿਤਕਰੇ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਾਹਮਣੇ ਆਏ ਅਤੇ ਉਨ੍ਹਾਂ ਦੇ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਮਿਲੀ-ਜੁਲੀ ਪ੍ਰਤੀਕਿਰਿਆ ਮਿਲੀ।

ਕਾਂਗਰਸੀ ਵਿਧਾਇਕ ਇੱਕ ਦਲਿਤ ਸੰਨਿਆਸੀ ਨੂੰ ਭੋਜਨ ਖਵਾਇਆ ਅਤੇ ਬਾਅਦ ‘ਚ ਉਨ੍ਹਾਂ ਦੇ ਮੂੰਹ ‘ਚੋਂ ਭੋਜਨ ਕੱਢ ਕੇ ਆਪ ਵੀ ਖਾਧਾ।ਵਿਧਾਇਕ ਨੇ ਬਾਅਦ ਵਿੱਚ ਜ਼ਿਕਰ ਕੀਤਾ ਕਿ ਉਨ੍ਹਾਂ ਨੇ ਇਹ ਸਾਬਤ ਕਰਨ ਲਈ ਕੀਤਾ ਕਿ ਜਾਤ ਅਤੇ ਧਰਮ ਵਿੱਚ ਕੋਈ ਫਰਕ ਨਹੀਂ ਹੈ। ਇਹ ਵੀਡੀਓ ਉਦੋਂ ਲਈ ਗਈ ਸੀ ਜਦੋਂ ਦਲਿਤ ਸੰਤ ਨਰਾਇਣ ਸਵਾਮੀ ਜੀ 22 ਮਈ ਨੂੰ ਡਾਕਟਰ ਅੰਬੇਡਕਰ ਜਯੰਤੀ ਅਤੇ ਈਦ ਮਿਲਾਦ ਮਨਾਉਣ ਲਈ ਇੱਕ ਸਮਾਗਮ ਵਿੱਚ ਸ਼ਾਮਲ ਹੋਏ ਸਨ।

ਕਾਂਗਰਸੀ ਵਿਧਾਇਕ ਨੇ ਦਲਿਤ ਸੰਤ ਦੇ ਮੂੰਹ ‘ਚੋਂ ਕੱਢਿਆ ਭੋਜਨ ਖਾਣ ਦੇ ਨਾਲ-ਨਾਲ ਹਾਜ਼ਰੀਨ ਨੂੰ ਸਮਝਾਇਆ ਕਿ ਇਨਸਾਨੀਅਤ ਸਭ ਤੋਂ ਉੱਪਰ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਜਾਤ-ਪਾਤ ਅਤੇ ਧਰਮ ਤੋਂ ਉਪਰ ਹੈ। ਉਸ ਅਨੁਸਾਰ ਸੱਚਾ ਧਰਮ ਮਨੁੱਖ ਨੂੰ ਪਸੰਦ ਕਰਨਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਬ੍ਰਿਟੇਨ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 75 ਸਕਾਲਰਸ਼ਿਪਾਂ ਦੀ ਸ਼ੁਰੂਆਤ ਕੀਤੀ

ਲੰਡਨ- ਬਰਤਾਨੀਆ ਸਰਕਾਰ ਨੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਬ੍ਰਿਟੇਨ ਵਿੱਚ …

Leave a Reply

Your email address will not be published.