Home / Uncategorized / ਕਾਂਗਰਸੀ ਵਿਧਾਇਕਾਂ ਨੇ ਖੁਦ ਮੰਨਿਆ ਕਿ ਕੈਪਟਨ ਸਰਕਾਰ 4 ਸਾਲਾਂ ‘ਚ ਕੋਈ ਵੀ ਕੰਮ ਕਰਨ ਵਿੱਚ ਫੇਲ੍ਹ ਰਹੀ: ਭਗਵੰਤ ਮਾਨ

ਕਾਂਗਰਸੀ ਵਿਧਾਇਕਾਂ ਨੇ ਖੁਦ ਮੰਨਿਆ ਕਿ ਕੈਪਟਨ ਸਰਕਾਰ 4 ਸਾਲਾਂ ‘ਚ ਕੋਈ ਵੀ ਕੰਮ ਕਰਨ ਵਿੱਚ ਫੇਲ੍ਹ ਰਹੀ: ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕਾਂਗਰਸ ਦੇ ਵਿਧਾਇਕਾਂ ਵੱਲੋਂ ਆਪਣੀ ਹੀ ਸਰਕਾਰ ‘ਤੇ ਕੰਮ ਨਾ ਕਰਨ ਦੇ ਚੁੱਕੇ ਸਵਾਲਾਂ ਉੱਤੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਦੇ ਚਾਰ ਸਾਲ ਸੱਤਾ ਵਿੱਚ ਰਹਿੰਦੇ ਹੋਏ ਲੋਕਾਂ ਲਈ ਕੋਈ ਕੰਮ ਨਾ ਕਰਨ ਦਾ ਹੁਣ ਕਾਂਗਰਸੀ ਵਿਧਾਇਕਾਂ ਨੇ ਵੀ ਪਰਦਾਫਾਸ਼ ਕਰ ਦਿੱਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਿਛਲੇ ਲੰਬੇ ਸਮੇਂ ਤੋਂ ਇਹ ਕਹਿੰਦੀ ਆ ਰਹੀ ਹੈ ਕਿ ਕਾਂਗਰਸੀ ਸਰਕਾਰ ਦੇ ਕੈਪਟਨ ਨੇ ਪੰਜਾਬ ਦੇ ਲੋਕਾਂ ਲਈ ਕੁਝ ਨਹੀਂ ਕੀਤਾ, ਹੁਣ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਵੱਲੋਂ ਆਪਣੀ ਸਰਕਾਰ ਉੱਤੇ ਚੁੱਕੇ ਸਵਾਲ ਨੇ ਸਿੱਧ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਤਬਕਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਅਹਿਮ ਜ਼ਿੰਮੇਵਾਰੀ ਕੁਰਸੀ ਉਤੇ ਬੈਠਕੇ ਵਰਤੀ ਜਾ ਰਹੀ ਅਣਗਹਿਲੀ ਤੋਂ ਦੁੱਖੀ ਹੋ ਚੁੱਕਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ 2017 ਵਿੱਚ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਜੀ ਨੂੰ ਹੱਥਾਂ ਵਿੱਚ ਫੜ੍ਹਕੇ ਮਾਫੀਆ ਰਾਜ ਖਤਮ ਕਰਨ, ਕਿਸਾਨਾਂ ਦਾ ਹਰ ਤਰ੍ਹਾਂ ਦਾ ਕਰਜ਼ਾ ਮੁਆਫ ਕਰਨ, ਪੰਜਾਬ ਵਿੱਚੋਂ 4 ਹਫਤਿਆਂ ਵਿੱਚ ਨਸ਼ਾ ਖਤਮ ਕਰਨ, ਬੇਰੁਜ਼ਗਾਰਾਂ ਨੂੰ ਨੌਕਰੀ ਦੇਣ, ਮੁਲਾਜ਼ਮਾਂ ਦੀਆਂ ਹਰ ਤਰ੍ਹਾਂ ਦੀਆਂ ਮੰਗਾਂ ਮੰਨਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਉੱਤੇ ਪੱਕੇ ਕਰਨ ਦੇ ਵਾਅਦੇ ਕੀਤੇ ਸਨ। ਪ੍ਰੰਤੂ ਸੱਤਾ ਉੱਤੇ ਬੈਠਦੇ ਹੋਏ ਹੀ ਸਹੁੰ ਤੋਂ ਮੁਕਰ ਗਏ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਾਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਾਫੀਆ ਰਾਜ ਤਾਂ ਖਤਮਾ ਕਰਨ ਦੀ ਬਜਾਏ ਕੈਪਟਨ ਨੇ ਮਾਫੀਆ ਰਾਜ ਦਾ ਸਰਗਣਨਾ ਬਣਕੇ ਸੁਰੱਖਿਆ ਦਿੱਤੀ, ਜਿਸ ਨਾਲ ਮਾਫੀਆ ਰਾਜ ਅਮਰਵੇਲ੍ਹ ਦੀ ਤਰ੍ਹਾਂ ਵਧਿਆ ਫੁੱਲਿਆ ਹੈ। ਪੰਜਾਬ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਕੈਪਟਨ ਅਮਰਿੰਦਰ ਸਿੰਘ 4 ਸਾਲਾਂ ਵਿੱਚ ਆਪਣੇ ਵਿਦੇਸ਼ੀ ਮਿੱਤਰਾਂ ਕੋਲੋਂ ਇਕ ਦਿਨ ਅਜਿਹਾ ਨਹੀਂ ਕੱਢ ਸਕੇ ਕਿ ਮੁਲਾਜ਼ਮਾਂ ਨਾਲ ਮੀਟਿੰਗ ਕਰ ਸਕਣ, ਜਿਨ੍ਹਾਂ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਉੱਤੇ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਉਸ ਤੋਂ ਵੀ ਮੁਕਰ ਗਏ ਹਨ।

ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦਾ ਕੀਤਾ ਵਾਅਦਾ ਵੀ ਪੂਰਾ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਇਸ ਘਟੀਆ ਕਾਰਗੁਜਾਰੀ ਦਾ ਆਮ ਆਦਮੀ ਪਾਰਟੀ ਵਿਧਾਨ ਸਭਾ ਵਿੱਚ ਅਤੇ ਲੋਕਾਂ ਦੀ ਕਚਹਿਰੀ ਵਿੱਚ ਪਰਦਾਫਾਸ ਕਰਦੀ ਆਈ ਹੈ। ਕੈਪਟਨ ਸਾਹਿਬ ਆਪਣੀ ਕੁੰਭਕਰਨੀ ਨੀਂਦ ਸੋ ਰਹੇ ਹਨ। ਇਥੋਂ ਤੱਕ ਕਿ ਪਹਿਲਾਂ ਵੀ ਕਾਂਗਰਸ ਦੇ ਕਈ ਵਿਧਾਇਕ ਤੇ ਆਗੂ ਨੱਥੂ ਰਾਮ, ਸਮਸ਼ੇਰ ਸਿੰਘ ਦੂੱਲੋ, ਪ੍ਰਤਾਪ ਸਿੰਘ ਬਾਜਵਾ ਵਰਗੇ ਰੋਲਾ ਪਾਉਂਦੇ ਰਹੇ, ਪ੍ਰੰਤੂ ਕੈਪਟਨ ਨੇ ਉਨ੍ਹਾਂ ਦੀ ਵੀ ਨਾ ਸੁਣੀ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿਧਾਨ ਸਭਾ ਵਿੱਚ ਮਸਲਾ ਚੁੱਕਣ ਦੇ ਬਾਵਜੂਦ ਵੀ ਕੈਪਟਨ ਨੇ ਲੋਕਾਂ ਲਈ ਕੁਝ ਨਹੀਂ ਕੀਤਾ।

ਕੈਪਟਨ ਦੇ ਬਚਾਅ ਵਿੱਚ ਆਏ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਸਬੰਧੀ ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਨੂੰ ਚਾਹੀਦਾ ਤਾਂ ਇਹ ਸੀ ਕਿ ਉਹ ਲੋਕਾਂ ਦੀ ਗੱਲ ਸੁਣਦੇ ਹੋਏ ਕੈਪਟਨ ਨੂੰ ਕੰਮ ਕਰਨ ਲਈ ਕਹਿੰਦੇ ਉਲਟਾ ਕੰਮ ਕਰਨ ਲਈ ਕਹਿਣ ਵਾਲਿਆਂ ਨੂੰ ਹੀ ਨਸੀਹਤਾਂ ਦੇ ਰਹੇ ਹਨ। ਜਾਖੜ ਸਾਹਿਬ ਕਿਸਾਨਾਂ ਅੰਦੋਲਨ ਦੀ ਗੱਲ ਕਰਦੇ ਹੋਏ ਜੋ ਕਹਿ ਰਹੇ ਹਨ ਕਿ ਇਹ ਸਹੀ ਸਮਾਂ ਨਹੀਂ ਹੈ, ਉਨ੍ਹਾਂ ਨੂੰ ਯਾਦ ਹੋਣਾ ਚਾਹੀਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਗਲਤੀ ਕਰਕੇ ਹੀ ਅੱਜ ਕਿਸਾਨਾਂ ਦਾ ਭਵਿੱਖ ਖਤਰੇ ਵਿੱਚ ਹੈ, ਜੇਕਰ ਕੈਪਟਨ ਅਮਰਿੰਦਰ ਸਿੰਘ ਹਾਈਪਾਵਰ ਕਮੇਟੀ ਦਾ ਮੈਂਬਰ ਹੁੰਦੇ ਹੋਏ ਕਾਲੇ ਕਾਨੂੰਨਾਂ ਦਾ ਸਮਰਥਨ ਨਾ ਕਰਦੇ ਤਾਂ ਅੱਜ ਇਹ ਦਿਨ ਨਾ ਦੇਖਣੇ ਪੈਂਦੇ। ਉਨ੍ਹਾਂ ਕਿਹਾ ਕਿ ਜਿਵੇਂ ਦੇਸ਼ ਦੇ ਦੂਜੇ ਸੂਬਿਆਂ ਵਿੱਚ ਕਾਂਗਰਸ ਦਾ ਸਫਾਇਆ ਹੋਇਆ ਹੈ, ਉਸ ਤਰ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਪੰਜਾਬ ਵਿੱਚੋਂ ਸਫਾਇਆ ਹੋ ਜਾਵੇਗਾ।

Check Also

ਦਿੱਲੀ ਸਥਿਤ ਸਫ਼ਦਰਜੰਗ ਹਸਪਤਾਲ ਦੇ ICU ’ਚ ਅੱਗ ਲੱਗੀ, 50 ਮਰੀਜ਼ਾਂ ਬਚਾਇਆ ਗਿਆ

ਨਵੀਂ ਦਿੱਲੀ: ਦਿੱਲੀ ‘ਚ ਸਫ਼ਦਰਜੰਗ ਹਸਪਤਾਲ ਦੇ ਆਈਸੀਯੂ ਵਿੱਚ ਬੁੱਧਵਾਰ ਸਵੇਰੇ ਅੱਗ ਲੱਗ ਗਈ, ਜਿਸ …

Leave a Reply

Your email address will not be published. Required fields are marked *