ਵਿਧਾਨ ਸਭਾ ‘ਚ ਮੰਤਰੀ ਫੌਜਾ ਸਿੰਘ ਸਰਾਰੀ ਦੀ ਗ੍ਰਿਫਤਾਰੀ ਨੂੰ ਲੈ ਹੰਗਾਮਾ

Prabhjot Kaur
1 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਦਿਨ ਹੈ। ਇਜਲਾਸ ਦੇ ਪਹਿਲੇ ਦਿਨ ਵੀ ਕਾਫੀ ਹੰਗਾਮਾ ਹੋਇਆ ਸੀ ਤੇ ਅੱਜ ਵਿਰੋਧੀਆਂ ਵੱਲੋਂ ਹੰਗਾਮਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਸਪੀਕਰ ਨੇ ਸਦਨ ਨੂੰ ਮੁਅੱਤਲ ਕਰ ਦਿੱਤਾ।

ਦੱਸ ਦਈਏ ਕਿ ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਨੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਕਥਿਤ ਆਡੀਉ ਦਾ ਮੁੱਦਾ ਚੁੱਕਦਿਆਂ ਉਨ੍ਹਾਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਨਿਰਪੱਖ ਜਾਂਚ ਕਰਵਾਈ ਜਾਵੇ।

ਬਾਜਵਾ ਨੇ ਮੰਗ ਕੀਤੀ ਕੀਤੀ ਕਿ ਡਾ. ਵਿਜੈ ਸਿੰਗਲਾ ਖਿਲਾਫ ਜੋ ਕਾਰਵਾਈ ਕੀਤੀ ਸੀ, ਉਸ ਤਰ੍ਹਾਂ ਮੰਤਰੀ ਸਰਾਰੀ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਨੂੰ ਲੈ ਕੇ ਕਾਂਗਰਸੀਆਂ ਨੇ ਸਦਨ ਦੇ ਵੈਲ ਵਿੱਚ ਜਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਉਨ੍ਹਾਂ ਸੀਟਾਂ ਬੈਠਣ ਲਈ ਆਖਿਆ ਪਰ ਕਾਂਗਰਸੀ ਨਹੀਂ ਰੁੱਕੇ ਅਤੇ ਸਪੀਕਰ ਵੱਲੋਂ ਅੱਧੇ ਘੰਟੇ ਲਈ ਮੁਅੱਤਲ ਕਰ ਦਿੱਤਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment