ਕੇਂਦਰ ਸਰਕਾਰ ‘ਤੇ ਭੜਕ ਉੱਠੇ ਕਾਂਗਰਸੀ ਆਗੂ! ਕਰਤੀ ਵੱਡੀ ਕਾਰਵਾਈ

TeamGlobalPunjab
2 Min Read

ਲੁਧਿਆਣਾ : ਸੂਬੇ ਅੰਦਰ ਕਈ ਥਾਂਈ ਕਾਂਗਰਸੀ ਆਗੂਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਗਏ। ਇਸੇ ਸਿਲਸਿਲੇ ਤਹਿਤ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਮੁਹੰਮਦ ਸਦੀਕ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਵੱਲੋਂ ਲੁਧਿਆਣਾ ਅਤੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜਾਖੜ ਅਤੇ ਸਦੀਕ ਨੇ ਕੇਂਦਰ ਸਰਕਾਰ ਨੂੰ ਖੂਬ ਲੰਮੇ ਹੱਥੀਂ ਲਿਆ। ਇਸ ਸਮੇਂ ਜਾਖੜ ਨਾਲ ਹਲਕਾ ਦਾਖਾਂ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਸਮੇਤ ਜਿਲ੍ਹਾ ਕਾਂਗਰਸ ਪ੍ਰਧਾਨ ਅਤੇ ਮੁਹੰਮਦ ਸਦੀਕ ਨਾਲ ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੈਪਾਲ ਸੰਧੂ, ਜ਼ਿਲ੍ਹਾ ਕਾਂਗਰਸ ਮੈਂਬਰ ਗੁਰਲਾਲ ਭੁੱਲਰ ਅਤੇ ਹੋਰ ਵੱਡੇ ਕਾਂਗਰਸੀ ਆਗੂ ਮੌਜੂਦ ਸਨ।

ਜਾਖੜ ਨੇ ਬੋਲਦਿਆਂ ਵਿੱਤੀ ਹਾਲਾਤਾਂ ਲਈ ਕੇਂਦਰ ਸਰਕਾਰ ਨੂੰ ਜਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆ ਅਤੇ ਕੁਝ ਉਦਯੋਗਪਤੀਆਂ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰੀ ਕੰਪਨੀਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਬਾਰੇ ਬੋਲਦਿਆਂ ਕਿਹਾ ਕਿ ਪਕੌੜੇ ਤਲਣ ਦੀ ਸਲਾਹ ਦੇ ਕੇ ਉਹ ਹੁਣ ਪਿੱਛਾ ਨਹੀਂ ਛੁੜਾ ਸਕਦਾ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ 90 ਲੱਖ ਨੌਜਵਾਨਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ।

ਇੱਧਰ ਦੂਜੇ ਪਾਸੇ ਫਰੀਦਕੋਟ ਵਿਖੇ ਪ੍ਰਦਰਸ਼ਨ ਤੋਂ ਬਾਅਦ ਮੁਹੰਮਦ ਸਦੀਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦਿਨ ਬ ਦਿਨ ਵਿੱਤੀ ਹਾਲਾਤ ਵਿਘੜਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਗਏ ਸਨ ਅੱਜ ਉਹ ਉਨ੍ਹਾਂ ਨੂੰ ਬਿਲਕੁਲ ਹੀ ਭੁਲਾ ਚੁਕੀ ਹੈ। ਸਦੀਕ ਨੇ ਕਿਹਾ ਕਿ ਅੱਜ ਹਾਲਾਤ ਇਹ ਬਣ ਗਏ ਹਨ ਕਿ ਬੈਂਕਾਂ ਵੀ ਦਵਾਲੀਆ ਹੋ ਗਈਆਂ ਹਨ।

Share this Article
Leave a comment