ਚੰਡੀਗੜ੍ਹ: ਵਿਧਾਨ ਸਭਾ ਚੋਣ ਨਤੀਜਿਆਂ ਤੋਂ ਪਹਿਲਾਂ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵੱਲੋਂ ਕਾਂਗਰਸ ਨੂੰ ਨਿਸ਼ਾਨੇ ‘ਤੇ ਲਿਆ ਗਿਆ ਹੈ। ਪੀਐੱਲਸੀ ਪਾਰਟੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਵਲੋਂ ਆਪਣੇ ਸੰਭਾਵੀ ਜੇਤੂ ਉਮੀਦਵਾਰਾਂ ਨੂੰ ਰਾਜਸਥਾਨ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਬਲੀਆਵਾਲ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਗਲਿਆਰਿਆਂ ‘ਚ ਨਵੀਂ ਚਰਚਾ ਛਿੜ ਗਈ।
ਪੀਐਲਸੀ ਦੇ ਮੁੱਖ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਟਵੀਟ ਕਰਦਿਆਂ ਲਿਖਿਆ ਕਿ, ‘ਕਾਂਗਰਸੀ ਉਮੀਦਵਾਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ #ਰਾਜਸਥਾਨ ਵਿੱਚ ਕਿਉਂ ਹਨ! ਕੀ ਬਚਾਅ ਸ਼ੁਰੂ ਹੋ ਗਿਆ! #ਉਲਟੀ ਗਿਣਤੀ ਸ਼ੁਰੂ! #ਪੰਜਾਬ ਚੋਣਾਂ2022।
Why @INCPunjab candidates & their family members are in #Rajasthan !
Is rescue starts ! #Countdown begins ! #PunjabElections2022 @ANI @PTI_News @aajtak @News18Punjab @ZeePunjabHH @ptcnews @LivingIndiaNews @JagbaniOnline @RozanaSpokesman @propunjabtv @abpsanjha
— Pritpal Singh Baliawal (@PritpalBaliawal) March 1, 2022
ਬਲੀਆਵਾਲ ਦਾ ਕਹਿਣਾ ਹੈ ਕਿ ਉਹ ਕਾਂਗਰਸ ‘ਚ ਰਹੇ ਹਨ ਤੇ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ, ਪਾਰਟੀ ਨੇ ਸੰਭਾਵੀ ਜੇਤੂ ਉਮੀਦਵਾਰਾਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਲਈ ਰਾਜਸਥਾਨ ਦੇ ਰਿਜ਼ੋਰਟ ‘ਚ ਇੱਕ ਹਫਤੇ ਲਈ ਕਮਰੇ ਬੁੱਕ ਕੀਤੇ ਗਏ ਹਨ। ਇਸ ਤੋਂ ਇਲਾਵਾ ਬਲੀਆਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵੀ ਇਹੀ ਹਾਲਾਤ ਹਨ।
ਉੱਥੇ ਹੀ ਦੂਜੇ ਪਾਸੇ ਇਨ੍ਹਾਂ ਦਾਅਵਿਆਂ ਨੂੰ ਰੱਦ ਕਰਦਿਆਂ ਪੰਜਾਬ ਕਾਂਗਰਸ ਦੇ ਕੁਲਦੀਪ ਸਿੰਘ ਵੈਦ ਨੇ ਕਿਹਾ, ‘ਪਾਰਟੀ ਨੂੰ ਸੂਬੇ ਵਿੱਚ ਸਪੱਸ਼ਟ ਬਹੁਮਤ ਮਿਲਣੀ ਯਕੀਨੀ ਹੈ, ਇਸ ਲਈ ਸਾਨੂੰ ਆਪਣੇ ਵਿਧਾਇਕਾਂ ਨੂੰ ਰਾਜਸਥਾਨ ਭੇਜਣ ਦੀ ਜ਼ਰੂਰਤ ਨਹੀਂ ਹੈ। ਜੋ ਅਜਿਹਾ ਦਾਅਵਾ ਕਰਦੇ ਹਨ, ਉਹ ਬੇਲੋੜਾ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਹਨ।’
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.