BBMB ਦੇ ਮੁੱਦੇ ‘ਤੇ ਕਾਂਗਰਸੀ ਐੱਮਪੀ ਮਨੀਸ਼ ਤਿਵਾੜੀ ਨੇ ਭਗਵੰਤ ਮਾਨ ਨੂੰ ਦਿੱਤੀ ਸਲਾਹ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਵਿਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦੇ ‘ਤੇ ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਨੇ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਕੇਸ ਦਰਜ ਕਰਨ ਦੀ ਸੰਭਾਵਨਾ ਤਲਾਸ਼ਣੀ ਚਾਹੀਦੀ ਹੈ। ਇਸਦੇ ਲਈ ਉਨ੍ਹਾਂ ਨੂੰ ਆਪਣੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ  ਨਾਲ ਚਰਚਾ ਕਰਨੀ ਚਾਹੀਦੀ ਹੈ। ਇਸ ਮਾਮਲੇ ‘ਚ ਭਾਰਤੀ ਸੰਵਿਧਾਨ ਦੀ ਧਾਰਾ 131 ਤਹਿਤ BBMB ਸੋਧ ਨਿਯਮਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਸ ਵਿੱਚ ਪੰਜਾਬ ਨਾਲ ਵਿਤਕਰਾ ਕੀਤਾ ਗਿਆ ਹੈ। ਪੰਜਾਬ ਤੋਂ ਸੰਸਦ ਮੈਂਬਰ ਹੋਣ ਦੇ ਨਾਤੇ ਉਹ ਵੀ ਇਨ੍ਹਾਂ ਨਿਯਮਾਂ ਦਾ ਵਿਰੋਧ ਕਰਨਗੇ।

ਪੰਜਾਬ ਵਿਚ ਹੁਣੇ ਜਿਹੇ ਮੁੱਦਾ ਉਠਿਆ ਸੀ ਕਿ BBMB ਵਿਚ ਕੇਂਦਰ ਨੇ ਪੰਜਾਬ ਦੇ ਅਹੁਦਿਆਂ ਨੂੰ ਲੈ ਕੇ ਕਟੌਤੀ ਕਰ ਦਿੱਤੀ ਹੈ। ਹਾਲਾਂਕਿ ਇਹ ਵੀ ਗੱਲ ਉਠੀ ਕਿ ਪੰਜਾਬ ਸਰਕਾਰ ਨੇ ਇਥੇ ਕਦੇ ਅਹੁਦਿਆਂ ਦੇ ਬਰਾਬਰ ਭਰਤੀ ਨਹੀਂ ਕੀਤੀ।ਮਨੀਸ਼ ਤਿਵਾੜੀ ਨੇ ਇਸ ਤੋਂ ਪਹਿਲਾਂ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਦੇ ਵਧਣ ਦੇ ਮੁੱਦੇ ‘ਤੇ ਪਿਛਲੀ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੂੰ ਵੀ ਸਲਾਹ ਦਿੱਤੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates

Share this Article
Leave a comment