ਪ੍ਰਤਾਪ ਬਾਜਵਾ ਨੇ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

TeamGlobalPunjab
2 Min Read

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬਾਜਵਾ ਨੇ ਆਪਣਾ ਅਸਤੀਫ਼ਾ ਲਿਖਤੀ ਰੂਪ ‘ਚ ਰਾਜ ਸਭਾ ਦੇ ਚੇਅਰਮੈਨ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੂੰ ਭੇਜ ਦਿੱਤਾ ਗਿਆ

ਇਹ ਵੀ ਦੱਸਣਯੋਗ ਹੈ ਕਿ ਰਾਜ ਸਭਾ ਚੋਣਾਂ ਲਈ ਨਾਮਜ਼ਦ ਉਮੀਦਵਾਰਾਂ ਨੂੰ ਲੈ ਕੇ ਹਲਕਾ ਕਾਦੀਆਂ ਤੋਂ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਵਲੋਂ ਐਲਾਨੇ ਨਾਵਾਂ ਨੂੰ ਲੈ ਕੇ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਕਿਹਾ ਸਾਰੀਆਂ ਪਾਰਟੀਆਂ ਅੰਦਰੋਂ-ਬਾਹਰੋਂ ਅਪਣੇ ਲੋਕ ਭੇਜਦੀਆਂ ਹਨ, ਇਹ ਉਹਨਾਂ ਦਾ ਅਪਣਾ ਫੈਸਲਾ ਹੈ।

ਦਰਅਸਲ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਲਈ 5 ਉਮੀਦਵਾਰਾਂ ਨੂੰ ਨਾਮਜ਼ਦ ਕਰ ਦਿੱਤਾ ਗਿਆ ਹੈ। ਇਸ ਮਗਰੋਂ ਵਿਰੋਧੀ ਧਿਰਾਂ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਲੈ ਕੇ ਬਾਹਰੀ ਲੋਕਾਂ ਦਾ ਮੁੱਦਾ ਉਠਾਉਣਾ ਸ਼ੁਰੂ ਕਰ ਦਿੱਤਾ ਹੈ। ਇਹਨਾਂ ਵਿਚ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਸ਼ੋਕ ਮਿੱਤਲ, ਰਾਘਵ ਚੱਢਾ, ਲੁਧਿਆਣਾ ਤੋਂ ਉਦਯੋਗਪਤੀ ਸੰਜੀਵ ਅਰੋੜਾ ਅਤੇ ਦਿੱਲੀ ਆਈਆਈਟੀ ਦੇ ਪ੍ਰੋਫੈਸਰ ਡਾਕਟਰ ਸੰਦੀਪ ਪਾਠਕ ਸ਼ਾਮਲ ਹਨ।

- Advertisement -

ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਮਾਰਚ ਨੂੰ ਹੋਵੇਗੀ ਤੇ  24 ਮਾਰਚ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ। 31 ਮਾਰਚ ਨੂੰ ਸਵੇਰੇ 9 ਵਜੇ ਤੋਂ ਸਵੇਰੇ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਇਸ ਤੋਂ ਬਾਅਦ ਸ਼ਾਮ 5 ਵਜੇ ਚੋਣ ਨਤੀਜੇ ਐਲਾਨੇ ਜਾਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment