ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ! ਲੁਧਿਆਣਾ ਤੋਂ MP ਰਵਨੀਤ ਬਿੱਟੂ BJP ‘ਚ ਸ਼ਾਮਲ

Prabhjot Kaur
1 Min Read

ਲੁਧਿਆਣਾ: ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਉਹ ਲੁਧਿਆਣਾ ਤੋਂ ਮੌਜੂਦਾ ਸੰਸਦ ਮੈਂਬਰ ਹਨ। ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਕਾਂਗਰਸ ਦਾ ਵੱਡਾ ਚਿਹਰਾ ਮੰਨਿਆ ਜਾਂਦਾ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment