ਕਰਜ਼ਾ ਮੁਆਫ਼ੀ ਨੂੰ ਲੈ ਕੇ ਕੀ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਿੱਢਣਗਿਆਂ ਸੰਘਰਸ਼ : ਸ਼ਰਮਾ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਸਾਨ ਨੇਤਾਵਾਂ ਨੂੰ ਸਵਾਲ ਕੀਤਾ ਕੀ ਕਿ ਹੁਣ ਕਿਸਾਨ ਮੋਰਚਾ ਦੇ ਆਗੂ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਆਪਣੇ ਕਰਜ਼ੇ ਮੁਆਫੀ ਨੂੰ ਲੈ ਕੇ ਵਿਰੋਧ ਸ਼ੁਰੂ ਕਰਨਗੇ? ਕਿਉਂਕਿ ਪੰਜਾਬ ਸਰਕਾਰ ਨੇ 2017 ਦੀਆਂ ਚੋਣਾਂ ਵਿੱਚ ਕਿਸਾਨਾਂ ਨਾਲ 90,000 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ, ਪਰ ਹੁਣ ਪੰਜਾਬ ਸਰਕਾਰ ਦੇ ਆਪਣੇ ਅੰਕੜਿਆਂ ਮੁਤਾਬਕ ਸਿਰਫ਼ 1400 ਕਰੋੜ ਦਾ ਕਰਜ਼ਾ ਹੀ ਮੁਆਫ਼ ਕੀਤਾ ਗਿਆ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਬੇਮਿਸਾਲ ਫੈਸਲਾ ਲਿਆ ਗਿਆ ਹੈ। ਭਾਜਪਾ ਹਮੇਸ਼ਾ ਕਿਸਾਨਾਂ ਦੇ ਸਮਰਥਨ ਵਿੱਚ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਯਤਨਸ਼ੀਲ ਰਹੇਗੀ। ਪਰ ਕਿ ਹੁਣ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਕ ਕਿਸਾਨਾਂ ਦਾ 90 ਹਜ਼ਾਰ ਕਰੋੜ ਦਾ ਕਰਜ਼ਾ ਮੁਆਫ ਕਰੇਗੀ?
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਸੱਤਾਧਾਰੀ ਕਾਂਗਰਸ ਸਰਕਾਰ ਨੂੰ ਕਿਸਾਨਾਂ ਦੇ ਕਰਜ਼ੇ ਦੀ ਅਦਾਇਗੀ ਲਈ ਤੁਰੰਤ ਸਰੋਤ ਜੁਟਾਉਣ ਅਤੇ 2017 ਦੀਆਂ ਚੋਣਾਂ ਵਿੱਚ ਕਿਸਾਨਾਂ ਦੇ 90,000 ਕਰੋੜ ਰੁਪਏ ਤੋਂ ਵੱਧ ਦੀ ਸਾਰੀ ਰਕਮ ਨੂੰ ਮੁਆਫ ਕਰਨ ਦੀ ਮੰਗ ਕਰਦੀ ਹੈ। ਸ਼ਰਮਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੀ ਦਿਸ਼ਾ ਵਿੱਚ ਪੰਜਾਬ ਸਰਕਾਰ ਦਾ ਇਹ ਵੱਡਾ ਕਦਮ ਹੋਵੇਗਾ।
ਅਸ਼ਵਨੀ ਸ਼ਰਮਾ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲੀ ਪੰਜਾਬ ਦੀ ਚੰਨੀ ਸਰਕਾਰ ਨੂੰ ਕਰੜੇ ਹੱਥੀ ਲੈਂਦੀਆਂ ਕਿਹਾ ਕਿ ਭਾਜਪਾ ਕਿਸਾਨਾਂ ਦੇ ਸੰਕਟ ਨੂੰ ਦੂਰ ਕਰਨ ਲਈ ਕਿਸਾਨਾਂ ਦੇ ਸਾਹਮਣੇ ‘ਠੋਸ ਅਤੇ ਵਿਆਪਕ ਨੀਤੀ’ ਲਿਆਉਣ ਦੀ ਮੰਗ ਕਰਦੀ ਹੈ। ਭਾਜਪਾ ਅਜਿਹੀ ਨੀਤੀ ਦੇ ਸਾਰੇ ਪਹਿਲੂਆਂ ਦਾ ਪੁਰਜ਼ੋਰ ਸਮਰਥਨ ਕਰੇਗੀ, ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇ।