ਕਾਂਗਰਸ ਨੇ ਕੁੱਝ-ਕੁ ਸਮੇਂ ਲਈ ਚੰਨੀ ਨੂੰ ਮੁੱਖ ਮੰਤਰੀ ਬਣਾਕੇ ਦਲਿਤ ਵੋਟਾਂ ਹਾਸਲ ਕਰਨ ਲਈ ਸਿਆਸੀ ਪੱਤਾ ਖੇਡਿਆ: ਪਰਮਿੰਦਰ ਢੀਂਡਸਾ

TeamGlobalPunjab
3 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਾਂਗਰਸ ਵੱਲੋਂ ਨਿਯੁਕਤ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿੱਘੀ ਵਧਾਈ ਦਿੱਤੀ ਹੈ। ਇਸਦੇ ਨਾਲ ਹੀ ਢੀਂਡਸਾ ਨੇ ਕਾਂਗਰਸ ਪਾਰਟੀ `ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਕਾਂਗਰਸ ਹਾਈ ਕਮਾਨ ਨੇ ਉਨ੍ਹਾਂ ਦੇ ਪੈਰਾਂ ਵਿੱਚ ਬੇੜੀਆਂ ਪਾ ਦਿੱਤੀਆਂ ਹਨ। ਉਨ੍ਹਾਂ ਕਿਹਾ ਚਰਨਜੀਤ ਸਿੰਘ ਚੰਨੀ ਦੇ ਕੰਮ ਅਤੇ ਕਾਰਗੁਜ਼ਾਰੀ ਵੇਖਿਆਂ ਬਿਨ੍ਹਾ ਹਰੀਸ਼ ਰਾਵਤ ਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਮ ਬਤੌਰ ਮੁੱਖ ਮੰਤਰੀ ਵਜੋਂ ਐਲਾਨ ਕਰਨ ਨਾਲ ਇਹ ਗੱਲ ਸਪਸ਼ੱਟ ਹੋ ਗਈ ਹੈ ਕਿ ਕਾਂਗਰਸ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਸਿਰਫ਼ ਦਲਿਤ ਭਾਈਚਾਰੇ ਦੀਆਂ ਵੋਟਾਂ ਲੈਣ ਲਈ ਖੇਡਿਆ ਇੱਕ ਸਿਆਸੀ ਪੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅਗਲਾ ਮੁੱਖ ਮੰਤਰੀ ਕੋਣ ਹੋਵੇਗਾ, ਇਸਦਾ ਫੈਸਲਾ ਤਾਂ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਹੀ ਕਰਨਗੇ ਪਰ ਕਾਂਗਰਸ ਪਾਰਟੀ ਵੱਲੋਂ ਪਹਿਲਾਂ ਹੀ ਨਵਜੋਤ ਸਿੰਘ ਸਿੱਧੂ ਦਾ ਨਾਮ ਮੁੱਖ ਮੰਤਰੀ ਵਜੋਂ ਪ੍ਰਚਾਰੇ ਜਾਣ ਨਾਲ ਇਹ ਗੱਲ ਸਾਬਤ ਹੋ ਗਈ ਹੈ ਕਿ ਕਾਂਗਰਸ ਨੂੰ ਨਵੇਂ ਥਾਪੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਾਬਲਿਅਤ `ਤੇ ਜੰਮਾ ਵੀ ਭਰੋਸਾ ਨਹੀ ਹੈ ਅਤੇ ਉਨ੍ਹਾਂ ਨੂੰ ਕੇਵਲ ਦਲਿਤ ਭਾਈਚਾਰੇ ਦੀਆਂ ਵੋਟਾਂ ਹਾਸਲ ਕਰਨ ਲਈ ਹੀ ਵਰਤਿਆ ਜਾ ਰਿਹਾ ਹੈ।

ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਹਾਲੇ ਆਪਣਾ ਕੰਮ ਸ਼ੁਰੂ ਵੀ ਨਹੀ ਕੀਤਾ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਵੇਖਿਆ ਬਿਨ੍ਹਾਂ ਕਾਂਗਰਸ ਪਾਰਟੀ ਨੇ ਉਨ੍ਹਾਂ ਦੇ ਭਵਿੱਖ ਦਾ ਫੈਸਲਾ ਵੀ ਕਰ ਦਿੱਤਾ ਹੈ ਅਤੇ ਅਗਲੀਆਂ ਚੋਣਾਂ ਵਿੱਚ ਮੁੱਖ ਮੰਤਰੀ ਵਜੋਂ ਨਵਜੋਤ ਸਿੰਘ ਸਿੱਧੂ ਦਾ ਚਿਹਰਾ ਪੇਸ਼ ਕੀਤਾ ਜਾ ਰਿਹਾ ਹੈ ਜੋਕਿ ਦਲਿਤ ਸਮਾਜ ਨਾਲ ਸਰੇਆਮ ਬਈਮਾਨੀ ਹੈ। ਜਿਸ ਤੋਂ ਦਲਿਤ ਸਮਾਜ ਨੂੰ ਚੇਤਨ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਘੜੀ ਜਾ ਰਹੀਆਂ ਅਜਿਹੀ ਕੋਝੀ ਚਾਲਾਂ ਨਾਲ ਚਰਨਜੀਤ ਸਿੰਘ ਚੰਨੀ ਕਿਵੇਂ ਸੂਬੇ ਦੇ ਭਲੇ ਬਾਰੇ ਸੋਚ ਸਕਦੇ ਹਨ ਜਦਕਿ ਉਨ੍ਹਾਂ ਨੂੰ ਬਾਖ਼ੂਬੀ ਪਤਾ ਹੈ ਕਿ ਉਹ ਮਹਿਜ਼ ਥੋੜੇ ਸਮੇਂ ਲਈ ਹੀ ਮੁੱਖ ਮੰਤਰੀ ਲਗਾਏ ਗਏ ਹਨ।

ਉਨ੍ਹਾਂ ਕਿਹਾ ਕਿ ਕੁੱਝ-ਕੁ ਮਹੀਨੇ ਲਈ ਦਲਿਤ ਮੁੱਖ ਮੰਤਰੀ ਬਣਾ ਕੇ ਕਾਂਗਰਸ ਦਲਿਤਾਂ ਨੂੰ ਆਪਣੇ ਵੋਟ ਬੈਂਕ ਵਜੋਂ ਵਰਤਣਾ ਚਾਹੁੰਦੀ ਹੈ। ਜਿਸ ਨਾਲ ਸੂਬੇ ਵਿੱਚ ਕਾਂਗਰਸ ਦੀ ਖੁਸ ਚੁੱਕੀ ਸਾਖ ਨੂੰ ਵਚਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ਪਰ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀਆਂ ਕੋਝੀਆਂ ਸ਼ਰਾਰਤਾਂ ਨੂੰ ਕਦੇ ਕਾਮਯਾਬ ਨਹੀ ਹੋਣ ਦੇਣਗੇ।

ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਇਹ ਮੰਨਣਾ ਹੈ ਕਿ ਭਾਵੇਂ ਮੁੱਖ ਮੰਤਰੀ ਕਿਸੇ ਵੀ ਸਮੁਦਾਏ,ਭਾਈਚਾਰੇ ਜਾਂ ਵਰਗ ਦਾ ਕਿਉਂ ਨਾ ਹੋਵੇ ਜੇਕਰ ਉਹ ਬਿਹਤਰ ਕੰਮ ਕਰਦਾ ਹੈ ਤਾਂ ਉਸ ਨੂੰ ਪਾਰਟੀ ਅਤੇ ਸਰਕਾਰ ਦੀ ਅਗਵਾਈ ਕਰਨ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ ਪਰ ਅਜਿਹਾ ਨਾ ਕਰਕੇ ਕਾਂਗਰਸ ਪਾਰਟੀ ਨੇ ਆਪਣੀ ਮਾੜੀ ਅਤੇ ਮੌਕਾਪ੍ਰਸਤ ਸੋਚ ਦਾ ਪ੍ਰਗਟਾਵਾ ਕੀਤਾ ਹੈ।

- Advertisement -

Share this Article
Leave a comment