ਭਾਜਪਾ ਦੇ ਤਾਲਿਬਾਨੀ ਵਤੀਰੇ ਖ਼ਿਲਾਫ਼ ਮੁੱਖ ਮੰਤਰੀ ਚੰਨੀ ਪਹੁੰਚੇ ਗਾਂਧੀ ਸਮਾਰਕ

TeamGlobalPunjab
1 Min Read

ਚੰਡੀਗੜ੍ਹ : ਸ਼ਹਿਰ ਦੇ ਸੈਕਟਰ-16 ਗਾਂਧੀ ਭਵਨ ਵਿਖੇ ਲਖੀਮਪੁਰ ਹਿੰਸਾ ਦੇ ਮਾਮਲੇ ‘ਚ ਪੰਜਾਬ ਯੂਥ ਕਾਂਗਰਸ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਧਰਨੇ ‘ਚ ਸ਼ਾਮਲ ਹੋਣ ਲਈ ਪੁੱਜੇ ਹਨ। ਲਖੀਮਪੁਰ ਘਟਨਾ ਦੇ ਮ੍ਰਿਤਕ ਕਿਸਾਨਾਂ ਲਈ ਮੁੱਖ ਮੰਤਰੀ ਚੰਨੀ ਵੱਲੋਂ ਮੌਨ ਵਰਤ ਵੀ ਰੱਖਿਆ ਗਿਆ।

ਮੁੱਖ ਮੰਤਰੀ ਸਮੇਤ ਮਨਪ੍ਰੀਤ ਬਾਦਲ ਅਤੇ ਹੋਰ ਵੀ ਕਈ ਕਾਂਗਰਸੀ ਆਗੂ ਧਰਨੇ ‘ਤੇ ਬੈਠੇ ਹੋਏ ਹਨ। ਮੁੱਖ ਮੰਤਰੀ ਨੇ ਗਾਂਧੀ ਭਵਨ ਵਿੱਚ ਪਹੁੰਚ ਕੇ ਉਨ੍ਹਾਂ ਕੁਝ ਸਮਾਂ ਮੌਨ ਵਰਤ ਰੱਖਿਆ ਅਤੇ ਉਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਯੂਪੀ ਵਿੱਚ ਬੀਜੇਪੀ ਸਰਕਾਰ ਨੇ ਜਿਸ ਤਰ੍ਹਾਂ ਕਿਸਾਨਾਂ ਤੇ ਤਾਲਿਬਾਨੀ ਹਮਲਾ ਕੀਤਾ ਹੈ। ਉਸ ਨਾਲ ਪੂਰੇ ਦੇਸ਼ ਵਿਚ ਰੋਸ ਪੈਦਾ ਹੋ ਗਿਆ ਹੈ, ਇਸ ਰੋਸ ਨੂੰ ਵੇਖਦਿਆਂ ਹੁਣ ਮੋਦੀ ਸਰਕਾਰ ਨੂੰ ਤਿੰਨੇ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।

Share This Article
Leave a Comment