ਕਿਸਾਨਾਂ ਦੇ ਹਿੱਤਾਂ ‘ਚ ਚੁੱਕੇ ਗਏ ਕਦਮਾਂ ਤੋਂ ਪੰਜਾਬੀਆਂ ਨੂੰ ਜਾਣੂ ਕਰਵਾਉਣ ਲਈ ਕਾਂਗਰਸ ਦੀਆਂ ਅੱਜ ਤੋਂ ਰੈਲੀਆਂ ਸ਼ੁਰੂ

TeamGlobalPunjab
2 Min Read

ਚੰਡੀਗੜ੍ਹ: ਖੇਤੀ ਕਾਰਨ ਖ਼ਿਲਾਫ਼ ਪੰਜਾਬ ਵਿਧਾਨ ਸਭਾ ‘ਚ ਬਿਲ ਪਾਸ ਕਰਵਾਉਣ ਤੋਂ ਬਾਅਦ ਪੰਜਾਬ ਕਾਂਗਰਸ ਹੁਣ ਇਸ ਸਬੰਧੀ ਸੂਬਾ ਭਰ ‘ਚ ਰੈਲੀਆਂ ਕਰਨ ਜਾ ਰਹੀ ਹੈ। ਇਨ੍ਹਾਂ ਰੈਲੀਆਂ ਦਾ ਮਕਸਦ ਕਿਸਾਨਾਂ ਤੇ ਆਮ ਲੋਕਾਂ ਨੂੰ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਸਬੰਧੀ ਚੁੱਕੇ ਗਏ ਕਦਮਾਂ ਬਾਰੇ ਜਾਣੂ ਕਰਵਾਉਣਾ ਹੈ। ਇਨ੍ਹਾਂ ਰੈਲੀਆਂ ਦੀ ਸ਼ੁਰੂਆਤ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਹੋਵੇਗੀ।

ਅਜਨਾਲਾ ‘ਚ ਕੀਤੀ ਜਾ ਰਹੀ ਰੈਲੀ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਸ਼ਿਰਕਤ ਕਰਨਗੇ। ਇਨ੍ਹਾਂ ਰੈਲੀਆਂ ‘ਚ ਪੰਜਾਬ ਕਾਂਗਰਸ ਕਿਸਾਨਾਂ ਅਤੇ ਆਮ ਲੋਕਾਂ ਨੂੰ ਵਿਧਾਨ ਸਭਾ ਵਿੱਚ ਲਏ ਗਏ ਸਖ਼ਤ ਫ਼ੈਸਲਿਆਂ ਬਾਰੇ ਜਾਣਕਾਰੀ ਦੇਵੇਗੀ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਬਿੱਲ ਪਾਸ ਕਰਵਾਇਆ ਸੀ। ਖੇਤੀ ਕਾਨੂੰਨ ਖ਼ਿਲਾਫ਼ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਵਿਰੋਧੀ ਧਿਰਾਂ ਅਤੇ ਕਿਸਾਨਾਂ ਨੇ ਪੁਰਜ਼ੋਰ ਕੋਸ਼ਿਸ਼ ਕੀਤੀ ਸੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਬਾਬਤ ਮੰਗ ਵੀ ਕੀਤੀ ਸੀ।

ਜਿਸ ਤਹਿਤ ਹੁਣ ਕਿਸਾਨਾਂ ਦੇ ਹੱਕ ਵਿਚ ਲਏ ਗਏ ਪੰਜਾਬ ਸਰਕਾਰ ਦੇ ਫ਼ੈਸਲਿਆਂ ਨੂੰ ਪੂਰੇ ਪੰਜਾਬ ਵਿਚ ਫੈਲਾਉਣ ਲਈ ਕਾਂਗਰਸ ਨੇ ਰੈਲੀਆਂ ਸ਼ੁਰੂ ਕੀਤੀਆਂ ਹਨ ਇਸ ਤੋਂ ਪਹਿਲਾਂ ਕਾਂਗਰਸ ਵਲੋਂ ਮਾਝਾ ਮਾਲਵਾ ਅਤੇ ਦੋਆਬਾ ਖੇਤਰ ‘ਚ ਤਿੰਨ ਵੱਡੀਆਂ ਰੈਲੀਆਂ ਕਰਨ ਦੀ ਯੋਜਨਾ ਬਣਾਈ ਸੀ। ਚੋਣਾਂ ਨੇੜੇ ਆਉਂਦੀਆਂ ਦੇਖ ਸਾਰੇ ਕਾਂਗਰਸੀ ਵਿਧਾਇਕਾਂ ਦੀ ਮੰਗ ਕੀਤੀ ਸੀ ਕਿ ਸਮੁੱਚੇ ਵਿਧਾਨ ਸਭਾ ਹਲਕਿਆਂ ‘ਚ ਪ੍ਰੋਗਰਾਮ ਉਲੀਕਿਆ ਜਾਵੇ।

Share This Article
Leave a Comment