ਕਾਂਗਰਸ ਨੇ 40 ਸਟਾਰ ਪ੍ਰਚਾਰਕਾਂ ਦੀ ਜਾਰੀ ਕੀਤੀ ਸੂਚੀ

Rajneet Kaur
1 Min Read

ਜਲੰਧਰ: ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ।  ਇਸ ਸੂਚੀ ਵਿੱਚ  ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜਿੰਦਰ ਕੌਰ ਭੱਠਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਸਮੇਤ 40 ਆਗੂ ਚੋਣ ਪ੍ਰਚਾਰ ਕਰਨਗੇ।

ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਲਈ ਜਲੰਧਰ ਦੇ ਵੱਖ-ਵੱਖ ਹਿੱਸਿਆਂ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਮੂੰਹ ਤੋੜਵਾਂ ਜਵਾਬ ਦੇਣ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment