ਕਾਂਗਰਸੀ ਸਰਪੰਚ ਗ਼ੈਰਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ

TeamGlobalPunjab
1 Min Read

ਮੋਗਾ: ਇੱਥੇ ਕਾਂਗਰਸੀ ਸਰਪੰਚ ਨੂੰ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਸਰਪੰਚ ਕੋਲੋ ਟਰੈਕਟਰ ਟਰਾਲੀਆਂ ਵੀ ਜ਼ਬਤ ਕੀਤੀਆਂ ਹਨ। ਗੁਰਵਿੰਦਰ ਸਿੰਘ ਜੋ ਪਿੰਡ ਸੋਸਣ ਦਾ ਸਰਪੰਚ ਹੈ, ਉਸ ਖਿਲਾਫ਼ ਪੁਲਿਸ ਨੂੰ ਸ਼ਿਕਾਇਤ ਮਿਲੀ ਸੀ ਜਿਸ ਤੋਂ ਬਾਅਦ ਗੁਰਵਿੰਦਰ ਸਿੰਘ ਨੂੰ ਪੁਲਿਸ ਨੇ ਖੇਤਾਂ ‘ਚੋਂ ਮਾਈਨਿੰਗ ਕਰਦੇ ਹੋਏ ਕਾਬੂ ਕੀਤਾ।

ਗੁਰਵਿੰਦਰ ਸਿੰਘ ਦਾ ਪਿਤਾ ਜ਼ਿਲ੍ਹਾ ਪਰਿਸ਼ਦ ਮੈਂਬਰ ਹੈ। ਥਾਣਾ ਸਦਰ ਮੁਖੀ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ ‘ਤੇ ਗੁਰਵਿੰਦਰ ਸਿੰਘ ਸਰਪੰਚ ਪਿੰਡ ਸੋਸਣ, ਬਲਕਾਰ ਸਿੰਘ ਤੇ ਗੁਰਪ੍ਰੀਤ ਸਿੰਘ ਦੋਵੇਂ ਪਿੰਡ ਡਰੋਲੀ ਭਾਈ ਖ਼ਿਲਾਫ਼ ਕੇਸ ਦਰਜ ਕਰਕੇ ਸਰਪੰਚ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਦੋ ਟਰੈਕਟਰ ਟਰਾਲੀਆਂ ਵੀ ਕਬਜ਼ੇ ਵਿੱਚ ਲਈਆਂ ਗਈਆਂ ਹਨ।

ਓਧਰ ਕਾਂਗਰਸੀ ਸਰਪੰਚ ਨੇ ਆਪਣੇ ਉਪਰ ਲੱਗੇ ਇਲਜ਼ਾਮਾਂ ਨੂੰ ਨਕਾਰਦੇ ਹੋਏ ਕਿਹਾ ਕਿ ਇਹ ਇੱਕ ਸਾਜਿਸ਼ ਤਹਿਤ ਅਤੇ ਸਿਆਸਤ ਤੋਂ ਪ੍ਰੇਰਿਤ ਕਾਰਵਾਈ ਹੋਈ ਹੈ।

Share This Article
Leave a Comment