ਪਟਿਆਲਾ: ਜ਼ਿਲ੍ਹਾ ਪਟਿਆਲਾ ਦੇ ਪਿੰਡ ਪਸਿਆਣਾ ਦੇ ਸਰਪੰਚ ਦਾ ਤੇਜਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਾਂਗਰਸੀ ਸਰਪੰਚ ਭੁਪਿੰਦਰ ਸਿੰਘ ‘ਤੇ ਬੀਤੀ ਰਾਤ ਪਿੰਡ ‘ਚ ਹੀ ਹਮਲਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।
ਸਰਪੰਚ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੋਂ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਜਿੱਥੇ ਉਸਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕਿਸੇ ਪੁਰਾਣੀ ਰੰਜਿਸ਼ ਦੇ ਚਲਦਿਆਂ ਸਰਪੰਚ ਤੇ ਹਮਲਾ ਕੀਤਾ ਗਿਆ ਸੀ। ਫਿਲਹਾਲ ਥਾਣਾ ਪਸਿਆਣਾ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।