ਲਖਨਊ: ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ 2022 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਵੱਡਾ ਐਲਾਨ ਕੀਤਾ ਹੈ। ਕਾਂਗਰਸ ਪਾਰਟੀ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਕੁੱਲ ਚੋਣ ਟਿਕਟਾਂ ਦਾ 40% ਔਰਤਾਂ ਨੂੰ ਦਿੱਤੀਆਂ ਜਾਣਗੀਆਂ।
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਲਖਨਾਊ ਵਿੱਚ ਐਲਾਨ ਕੀਤਾ ਕਿ ਅਸੀਂ ਆਉਣ ਵਾਲੀਆਂ ਉੱਤਰ ਪ੍ਰਦੇਸ਼ ਚੋਣਾਂ ਵਿੱਚ ਔਰਤਾਂ ਨੂੰ 40% ਟਿਕਟਾਂ ਦੇਵਾਂਗੇ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਬਦਲਾਅ ਚਾਹੁੰਣ ਵਾਲੀਆਂ ਸਾਰੀਆਂ ਔਰਤਾਂ ਲਈ ਇਹ ਫੈਸਲਾ ਕੀਤਾ ਗਿਆ ਹੈ।
देश एवं उत्तरप्रदेश की महिलाओं को समर्पित मेरी प्रेस वार्ता।
एक नई शुरुआत…#लड़की_हूँ_लड़_सकती_हूँhttps://t.co/gj5PPOCYik
— Priyanka Gandhi Vadra (@priyankagandhi) October 19, 2021